ਪਾਣੀ ਦੀ ਸੰਭਾਲ ਸਬੰਧੀ ਲੇਖ ਤੇ ਪੋਸਟਰ ਮੁਕਾਬਲੇ ਕਰਵਾਏ
ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ “ਸੰਕਲਪ ਐਜ਼ੂਕੇਸ਼ਨਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦ
Publish Date: Tue, 09 May 2023 03:01 AM (IST)
Updated Date: Tue, 09 May 2023 03:01 AM (IST)
ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ
“ਸੰਕਲਪ ਐਜ਼ੂਕੇਸ਼ਨਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ “ਮਨਿਸਟਰੀ ਆਫ਼ ਜਲ ਸ਼ਕਤੀ” ਅਧੀਨ (ਕੈਚ ਦਾ ਰੇਨ) ਪਾਣੀ ਦੀ ਸੰਭਾਲ ਨੂੰ ਲੈ ਕੇ ਨੌਜਵਾਨ ਲੜਕੇ ਲੜਕੀਆਂ ਦੇ ਲੇਖ ਤੇ ਪੋਸਟਰ ਮੁਕਾਬਲੇ ਕਰਵਾਏ ਗਏ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਲਿਾ ਯੂਥ ਅਫਸਰ ਮੈਡਮ ਕੋਮਲ ਨਿਗਮ ਦੀ ਅਗਵਾਈ ਵਿੱਚ ਹੋਏ ਇਸ ਪੋ੍ਗਰਾਮ ਮੌਕੇ ਮੈਡਮ ਰਵਿੰਦਰ ਕੌਰ ਬਰਾੜ ਇੰਚਾਰਜ ਸਾਈਬਰ ਸੈੱਲ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਮੈਡਮ ਬਰਾੜ ਨੇ ਸੰਸਥਾ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਮੀਂਹ ਦੇ ਪਾਣੀ ਦੀ ਸਹੀ ਢੰਗ ਨਾਲ ਬੱਚਤ ਕਰਕੇ ਵਰਤੋਂ ਕਰਨ ਲਈ ਸੁਚੇਤ ਕੀਤਾ। ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਚਿੰਤਾ ਜਤਾਈ ਕਿ ਜੇਕਰ ਪਾਣੀ ਦੀ ਸੰਭਾਲ ਲਈ ਜਲਦੀ ਸਖ਼ਤੀ ਨਾਲ ਕਦਮ ਨਾ ਚੁੱਕੇ ਗਏ ਤਾਂ ਹੋ ਸਕਦੇ ਹੈ ਆਉਣ ਵਾਲੇ ਸਮੇਂ ਵਿੱਚ ਸੰਸਾਰ ਜੰਗਾਂ ਪਾਣੀ ਪਿੱਛੇ ਲੱਗਣ,ਇਸ ਲਈ ਸਾਨੂੰ ਸਭਨਾਂ ਨੂੰ ਮਿਲਕੇ ਇਸ ਮੁਹਿੰਮ ਦਾ ਪੱਲਾ ਫੜਕੇ ਆਪਣੇ ਬਣਦੇ ਫ਼ਰਜ਼ ਬਾਖੂਬੀ ਅਦਾ ਕਰਨੇ ਚਾਹੀਦੇ ਹਨ। ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਨੇ ਆਖਿਆ ਸਾਨੂੰ ਪਾਣੀ ਦੀ ਵਰਤੋਂ ਪੂਰੇ ਸੰਜਮ ਨਾਲ ਕਰਨੀ ਚਾਹੀਦੀ ਹੈ ਤੇ ਬਾਰਿਸ਼ ਦੇ ਪਾਣੀ ਨੂੰ ਅੰਮਿ੍ਤ ਸਮਝ ਕੇ ਸੰਭਾਲ ਲੈਣਾ ਚਾਹੀਦਾ ਹੈ। ਮਨਪ੍ਰਰੀਤ ਸਿੰਘ ਭਾਰੀ ਨੇ ਦੱਸਿਆ ਕਿ ਇਸ ਮੌਕੇ ਪਾਣੀ ਦੀ ਸੰਭਾਲ ਨੂੰ ਲੈ ਕੇ ਸੰਕਲਪ ਕੰਪਿਊਟਰ ਸੈਂਟਰ ਵਿਖੇ ਕਰਵਾਏ ਪੋਸਟਰ ਤੇ ਲੇਖ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅੰਮਿ੍ਤਪਾਲ ਕੌਰ, ਦੂਜਾ ਸਥਾਨ ਰਾਜਵੀਰ ਕੌਰ ਤੇ ਤੀਜਾ ਸਥਾਨ ਹਰਮਨ ਸਰੋਏ ਨੇ ਹਾਸਿਲ ਕੀਤਾ। ਮੁਕਾਬਲਿਆਂ ਵਿੱਚ ਅੱਵਲ ਆਏ ਨੌਜਵਾਨਾਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ, ਹਰਮਨ ਕੌਰ, ਮਨਪ੍ਰਰੀਤ ਸਿੰਘ ਸੱਗੂਧੌਣ, ਅਨੀਸ਼ ਕੁਮਾਰ, ਰਾਜਵਿੰਦਰ ਸਿੰਘ , ਭਵਕੀਰਤ ਸਿੰਘ ਸੰਧੂ ਤੇ ਪੰਜਾਬ ਪੁਲਸ ਦੇ ਅਫਸਰ ਮੌਜੂਦ ਸਨ।