ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਨੇਪਰੇ ਚੜ੍ਹਦੇ ਨੇ ਸਮਾਗਮ : ਬਾਬਾ ਮਨਜੀਤ ਸਿੰਘ
ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਨੇਪਰੇ ਚੜਦੇ ਹਨ ਸਮਾਗਮ : ਬਾਬਾ ਮਨਜੀਤ ਸਿੰਘ
Publish Date: Wed, 26 Nov 2025 04:18 PM (IST)
Updated Date: Wed, 26 Nov 2025 04:20 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਪੰਥਕ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਮਹਾਨ ਗੁਰਮਤਿ ਸਮਾਗਮ ਬੀਤੇ ਦਿਨ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ’ਚ ਇਲਾਕੇ ਦੀਆਂ ਵੱਡੀ ਗਿਣਤੀ ’ਚ ਸੰਗਤਾਂ ਨੇ ਪਹੁੰਚ ਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਨ੍ਹਾਂ ਸਮਾਗਮਾਂ ’ਚ ਪੰਥ ਪ੍ਰਸਿੱਧ ਵਿਦਵਾਨਾ ਗਿਆਨੀ ਸੁਰਜੀਤ ਸਿੰਘ ਜੀ ਖਾਲਸਾ ਲੁਧਿਆਣੇ ਵਾਲੇ ਕਥਾਵਾਚਕ, ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਕਥਾਵਾਚਕ, ਭਾਈ ਸ਼ੌਕੀਨ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਪਾਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਰਨ ਸਾਹਿਬ, ਗਿਆਨੀ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਕਵਿਸ਼ਰੀ ਜਥਾ, ਰਾਗੀ ਭਾਈ ਜਤਿੰਦਰ ਸਿੰਘ ਸਹਿਜ ਸ੍ਰੀ ਮੁਕਤਸਰ ਸਾਹਿਬ, ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਨਿਸ਼ਾਨ ਅਕੈਡਮੀ ਔਲਖ ਦੇ ਕੀਰਤਨੀ ਜੱਥੇ ਤੋਂ ਇਲਾਵਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਵਿਦਿਆਰਥੀਆਂ ਸਰਬਦੀਪ ਸਿੰਘ ਅਤੇ ਹੋਰ ਵਿਦਿਆਰਥੀਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਵੱਲੋਂ ਇਸ ਸਮਾਗਮ ’ਚ ਸਹਿਯੋਗ ਦੇਣ ਵਾਲੇ ਸੇਵਾਦਾਰਾਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਇਲਾਕੇ ਦੀਆਂ ਸਿੱਖ ਸੇਵਕ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸਮਾਗਮ ਗੁਰੂ ਸਾਹਿਬ ਜੀ ਦੇ ਅਸ਼ੀਰਵਾਦ ਸਦਕਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਦੇ ਹਨ। ਉਨ੍ਹਾਂ ਸਮਾਗਮ ’ਚ ਤਨ ਮਨ ਧਨ ਨਾਲ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।