ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ
ਮੋਗਾ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ
Publish Date: Mon, 06 Oct 2025 04:20 PM (IST)
Updated Date: Tue, 07 Oct 2025 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਮੋਗਾ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ ਹਿੱਸੇ ਵਜੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 9 ਸ਼ਹੀਦ ਭਗਤ ਸਿੰਘ ਨਗਰ ਦੀਆਂ ਸਾਰੀਆਂ ਸੜਕਾਂ ਤੇ 49 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਆਪ ਆਗੂ ਪਿਆਰਾ ਸਿੰਘ ਬੱਧਨੀ, ਸੰਗਠਨ ਇੰਚਾਰਜ ਜਗਦੀਸ਼ ਸ਼ਰਮਾ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ, ਕੌਂਸਲਰ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ ਅਤੇ ਵਾਰਡ ਵਾਸੀ ਮੌਜੂਦ ਸਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ ਅਤੇ ਵਸਨੀਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਜਿਸਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।