- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ.ਬੀ.ਐਸ.ਈ. 12ਵੀਂ ’ਚ ਬਾਬਾ ਫ਼ਰੀਦ ਪਬਲਿਕ ਸਕੂਲ ਫਰੀਦਕੋਟ ਦਾ ਸ਼ਾਨਦਾਰ ਪ੍ਰਦਰਸ਼ਨ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਮਨਪ੍ਰੀਤ ਕੋਰ ਨੇ 98.4% ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਭਜੀਤ ਕੋਰ ਨੇ 97.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਾਨਿਤ ਕੌਰ ਨੇ 97.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਅੰਗਰੇਜ਼ੀ, ਇੰਨਫਾਰਮੇਸ਼ਨ ਟੈਕਨਾਲੌਜ਼ੀ, ਜਿਊਗਰਾਫ਼ੀ, ਸਾਈਕੋਲੋਜੀ, ਬਾਇਉਲੌਜੀ, ਅਕਾਉਂਟਸ ਅਤੇ ਪੰਜਾਬੀ ਵਿਸ਼ਿਆਂ ਵਿੱਚੋਂ 100/100 ਅੰਕ ਹਾਸਿਲ ਕੀਤੇ ਗਏ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਦੀਪ ਕੌਰ ਨੇ ਕਿਹਾ, “ਸਾਡੇ ਸੰਸਥਾਪਕ ਚੇਅਰਮੈਨ ਸਵਰਗਵਾਸੀ ਸ੍ਰ ਇੰਦਰਜੀਤ ਸਿੰਘ ਖ਼ਾਲਸਾ ਜੀ ਦਾ ਸਿੱਖਿਆ ਪ੍ਰਤੀ ਸਮਰਪਣ ਹੀ ਸਾਡੀ ਪ੍ਰੇਰਨਾ ਹੈ। ਸੁਖਮਨਪ੍ਰੀਤ ਕੋਰ, ਪ੍ਰਭਜੀਤ ਕੋਰ, ਅਮਾਨਿਤ ਕੌਰ ਸਮੇਤ ਸਾਰੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ।” ਸਕੂਲ ਦੇ ਚੇਅਰਮੈਂਨ ਸ. ਸਿਮਰਜੀਤ ਸਿੰਘ ਸੇਖੋਂ ਜੀ , ਕਮੇਟੀ ਮੈਂਬਰ ਸ. ਗੁਰਜਾਪ ਸਿੰਘ ਸੇਖੋਂ , ਸ. ਸੁਰਿੰਦਰ ਸਿੰਘ ਰੋਮਾਣਾ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਵੱਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਬਾਨੀ ਚੇਅਰਮੈਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਇਸ ਮੌਕੇ ਤੇ ਸ. ਚਰਨਜੀਤ ਸਿੰਘ ਸੇਖੋਂ, ਸ. ਦੀਪਇੰਦਰ ਸਿੰਘ ਸੇਖੋਂ ਅਤੇ ਡਾ. ਗੁਰਇੰਦਰ ਮੋਹਨ ਸਿੰਘ ਜੀ ਵੱਲੋਂ ਵੀ ਖ਼ਾਸ ਤੌਰ ਤੇ ਫ਼ੋਨ ਤੇ ਵਧਾਈ ਦਿੱਤੀ। ਕਾ. ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ।ਨਤੀਜਾ ਐਲਾਨੇ ਜਾਣ ਮਗਰੋਂ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।