ਐੱਮਐੱਮਡੀ ਡੀਏਵੀ ਕਾਲਜ ਗਿੱਦੜਬਾਹਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਖੇਡਾਂ ’ਚ ਐਮਐਮਡੀ ਡੀਏਵੀ ਕਾਲਜ ਗਿੱਦੜਬਾਹਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 13 Mar 2026 03:25 PM (IST)
Updated Date: Fri, 13 Mar 2026 03:27 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪ੍ਰਿੰਸੀਪਲ ਪ੍ਰੋਫੈਸਰ ਰਾਜੇਸ਼ ਮਹਾਜਨ ਦੀ ਯੋਗ ਅਗਵਾਈ ਅਤੇ ਪ੍ਰੋਫੈਸਰ ਬਲਕਰਨ ਸਿੰਘ ਦੀ ਮਿਹਨਤ ਸਦਕਾ ਐਮਐਮਡੀ ਡੀਏਵੀ ਕਾਲਜ ਗਿੱਦੜਬਾਹਾ ਨੇ ਇਸ ਸੈਸ਼ਨ (2025-26) ਦੀਆਂ ਖੇਡਾਂ ’ਚ ਆਪਣੀ ਸਰਦਾਰੀ ਕਾਇਮ ਰੱਖਦਿਆਂ ਜਿੱਥੇ ਕਬੱਡੀ ’ਚ ਲਗਾਤਾਰ ਦੂਸਰੀ ਵਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਹੋਈਆਂ ਖੇਡਾਂ ਵਿੱਚ ਸੋਨ ਤਗਮਾ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਪੂਰੀ ਟਰਾਫੀ ’ਤੇ ਕਬਜ਼ਾ ਬਰਕਰਾਰ ਰੱਖਿਆ ਉੱਥੇ ਹੀ ਟੀਮ ਵਿੱਚੋਂ ਪੰਜ ਖਿਡਾਰੀ ਸੁਖਵਿੰਦਰ ਸਿੰਘ, ਖੁਸ਼ਪ੍ਰੀਤ ਸਿੰਘ, ਅਜੇਪਾਲ ਸਿੰਘ, ਗੁਰਵਿੰਦਰ ਸਿੰਘ, ਜਸ਼ਨਦੀਪ ਸਿੰਘ ਦੀ ਚੋਣ ਇੰਟਰ ਯੂਨੀਵਰਸਿਟੀ ਲਈ ਹੋਈ। ਇਸ ਯੂਨੀਵਰਸਿਟੀ ਟੂਰਨਾਮੈਂਟ ’ਚ ਕਾਲਜ ਦੇ ਦੋ ਵਿਦਿਆਰਥੀ ਸੁਖਵਿੰਦਰ ਸਿੰਘ ਬੈਸਟ ਜਾਫੀ ਅਤੇ ਖੁਸ਼ਪ੍ਰੀਤ ਸਿੰਘ ਬੈਸਟ ਰੇਡਰ ਰਹੇ। ਇੱਥੇ ਵਰਨਣਯੋਗ ਹੈ ਕਿ ਪ੍ਰਿੰਸੀਪਲ ਪ੍ਰੋਫੈਸਰ ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਕਾਲਜ ਨੇ ਇਸ ਸੈਸ਼ਨ ’ਚ ਬਾਸਕੀਟਬਾਲ ’ਚ ਕਾਂਸੇ ਦਾ ਤਗਮਾ ਅਤੇ ਕੁਸ਼ਤੀ ਮੁਕਾਬਲਿਆਂ ’ਚ ਕ੍ਰਿਸ਼ਨ ਅਤੇ ਯਾਦਵਿੰਦਰ ਸਿੰਘ ਨੇ ਚਾਂਦੀ ਦਾ ਤਗਮਾ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਕਾਲਜ ਪਹੁੰਚਣ ਤੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਪ੍ਰੋਫੈਸਰ ਬਲਕਰਨ ਸਿੰਘ ਦੀ ਅਗਵਾਈ ਵਾਲੀਆਂ ਇਨ੍ਹਾ ਟੀਮਾਂ ਦਾ ਸ਼ਾਨਦਾਰ ਸਵਾਗਤ ਕੀਤਾ।