ਸੰਤ ਬਾਬਾ ਗੁਰਮੁੱਖ ਸਿੰਘ ਸਕੂਲ ਦੇ ਬੱਚੇ ਚਮਕੇ
ਦਸਵੀਂ ਜਮਾਤ ਦਾ ਸ਼ਾਨਦਾਰ ਨਤੀਜਾ
Publish Date: Tue, 12 May 2026 03:40 PM (IST)
Updated Date: Tue, 12 May 2026 03:42 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ ਮਲੋਟ ਰੋਡ ਨਾਕਾ ਨੰ 4 ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਗਏ ਦਸਵੀਂ ਜਮਾਤ ਦੇ ਨਤੀਜੇ ’ਚ ਸ਼ਹਿਰ ਦੇ ਮਲੋਟ ਰੋਡ ਨਾਕਾ ਨੰ 4 ਤੇ ਸਥਿਤ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਮੁੱਖ ਅਧਿਆਪਕ ਨੇ ਦੱਸਿਆ ਕਿ ਐਲਾਨੇ ਗਏ ਨਤੀਜੇ ਅਨੁਸਾਰ ਦਿਵਜੋਤ ਸਿੰਘ 91.53% ਪ੍ਰਤੀਸ਼ਤ ਅੰਕ ਲੈ ਕੇ ਸਕੂਲ ’ਚ ਪਹਿਲਾ, ਆਸੂ ਨੇ 91.07% ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਅਤੇ ਖੁਸ਼ਦੀਪ ਕੌਰ ਨੇ 90% ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅਨਮੋਲਦੀਪ ਸਿੰਘ ਨੇ 80% ਨੰਬਰ ਲੈ ਕੇ ਚੌਥਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਪ੍ਰਿੰਸੀਪਲ ਮੈਡਮ ਸੁਨੀਤਾ, ਵਾਈਸ ਪ੍ਰਿੰਸੀਪਲ ਪ੍ਰਵੀਨ ਮੈਡਮ ਅਤੇ ਸਾਰੇ ਸਟਾਫ ਵੱਲੋਂ ਹੋਣਹਾਰ ਬੱਚਿਆਂ ਨੂੰ ਵਧਾਈ ਦਿੱਤੀ।