ਵਿਦਿਆਰਥੀਆਂ ਨੂੰ ਦੱਸੀ ਪੇਪਰ ਬਨਾਉਣ ਦੀ ਪ੍ਰਕ੍ਰਿਆ
ਮਿਮਿਟ ਵਿਖੇ ਪੇਪਰ ਬਨਾਉਣ ਦੀ ਪ੍ਰਕ੍ਰਿਆ ਤੇ ਪੇਪਰ ਮਸ਼ੀਨਰੀ ਦੀ ਦੇਖਭਾਲ ਬਾਰੇ ਕਰਵਾਇਆ ਐਕਸਪਰਟ ਲੈਕਚਰ
Publish Date: Wed, 29 Apr 2026 04:27 PM (IST)
Updated Date: Wed, 29 Apr 2026 04:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੋਲੋਜੀ (ਮਿਮਿਟ) ਮਲੋਟ ਵਿਖੇ ਮਕੈਨੀਕਲ ਵਿਭਾਗ ਵੱਲੋਂ ਅਜੋਕੇ ਯੁੱਗ ’ਚ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਲਈ ਅਤੇ ਕਾਗ਼ਜ਼ ਨੂੰ ਤਿਆਰ ਕਰਨ ਲਈ ਲੋੜੀਂਦੇ ਮਟੀਰੀਅਲ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਇਕ ਐਕਸਪਰਟ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਡਾ. ਸੁਭਾਸ਼ ਅਹੁਜਾ ਨੇ ਦੱਸਿਆ ਕਿ ਸੰਸਥਾ ਦੇ ਪੁਰਾਣੇ ਵਿਦਿਆਰਥੀ ਇੰਜ.ਅਮਰੀਕਪਾਲ ਸਿੰਘ ਜੋ ਕਿ ਸੇਤੀਆ ਇੰਡਸਟਰੀਜ਼ ਲਿਮ. ਰੁਪਾਣਾ ਵਿਖੇ ਬਤੌਰ ਅਸਿਸਟੈਂਟ ਇੰਜੀਨੀਅਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਨੇ ਵਿਦਿਆਰਥੀਆਂ ਨੂੰ ਅੱਜ ਦੇ ਯੁੱਗ ’ਚ ਪੇਪਰ ਮੈਨੂਫੈਕਚਰਿੰਗ ਦੇ ਪ੍ਰੋਸੈਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨਾਲ ਇਲੈਕਟ੍ਰੋਨਿਕਸ ਅਤੇ ਕਮਨੀਕੇਸ਼ਨ ਇੰਜ., ਕੰਪਿਊਟਰ ਸਾਇੰਸ ਐਡ ਇੰਜ. ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਵੀ ਸ਼ਾਮਲ ਹੋਏ। ਇਸ ਮੌਕੇ ਸੰਸਥਾ ਤੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਮਕੈਨੀਕਲ ਵਿਭਾਗ ਨੂੰ ਇਹ ਪ੍ਰੋਗਰਾਮ ਕਰਵਾਉਣ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਦਯੋਗਾਂ ’ਚ ਆਉਣ ਵਾਲੀਆਂ ਨੂੰ ਚੁਣੋਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਕੈਨੀਕਲ ਵਿਭਾਗ ਦੇ ਕੋਆਰਡੀਨੇਟਰ ਡਾ. ਰਾਜੇਸ਼ ਚੌਧਰੀ, ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਦੇ ਕੋਆਰਡੀਨੇਟਰ ਡਾ. ਰੁਤਾਸ਼ ਮਿੱਤਲ ਤੋਂ ਮਕੈਨੀਕਲ ਵਿਭਾਗ ਦੇ ਸਮੂਹ ਫੈਕਲਟੀ ਅਤੇ ਸਟਾਫ ਮੈਂਬਰ ਹਾਜਰ ਸਨ।