ਝੋਨੇ ਦੀ ਸਿੱਧੀ ਬਿਜਾਈ ਲਈ ਮਿਲੇਗੀ ਵਿੱਤੀ ਮਦਦ
ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਕਿਸਾਨ
Publish Date: Thu, 30 Apr 2026 04:01 PM (IST)
Updated Date: Fri, 01 May 2026 04:02 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਇਸ ਸਕੀਮ ਲਈ 10 ਮਈ, 2026 https://testagrisubsidy.agrimachineryph.com/#dsr-registration ਤੇ ਜਾ ਕੇ ਰਜਿਸਟਰ ਕਰ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕੱਦੂ ਕਰਕੇ ਝੋਨਾ ਬੀਜਣ ਨਾਲੋਂ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਜਿਸ ਕਰਕੇ ਜਮੀਨ ਹੇਠਲੇ ਪਾਣੀ ਦਾ ਪੱਧਰ ਘਟਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਨਾਲ ਹੀ ਇਸ ਵਿਧੀ ਨਾਲ ਲੇਬਰ ਦੇ ਪੈਸੇ ਵੀ ਬਚਦੇ ਹਨ। ਕਿਸਾਨ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰ ਸਕਦੇ ਹਨ ਜਿਸ ਨਾਲ ਖੇਤ ਜਲਦੀ ਵਿਹਲਾ ਹੋਣ ਕਾਰਨ ਪਰਾਲੀ ਦੀ ਸਾਂਭ ਸੰਭਾਲ ਕਰਨੀ ਵੀ ਸੌਖੀ ਹੈ। ਪਿਛਲੇ ਸਾਲ ਦੀ ਫਰੀਦਕੋਟ ਜਿਲ੍ਹੇ ਵਿੱਚ 604 ਕਿਸਾਨਾਂ ਨੂੰ ਇਸ ਸਕੀਮ ਤਹਿਤ 76.39 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਈ।