ਕਿਸਾਨ ਜਥੇਬੰਦੀਆਂ ਨੇ ਬੀਜੀਪੀ ਤੇ ਗਵਰਨਰ ਪੰਜਾਬ ਦੇ ਫੂਕੇ ਪੁਤਲੇ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ
Publish Date: Sat, 16 May 2026 03:45 PM (IST)
Updated Date: Sun, 17 May 2026 04:01 AM (IST)

ਮਾਮਲਾ ਚੰਡੀਗੜ੍ਹ ’ਚ ਕਿਸਾਨਾਂ ਦੇ ਹੋਏ ਲਾਠੀਚਾਰਜ ਦਾ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀ ਦੀਆਂ ਹੋਰ ਮੰਗਾਂ ਨੂੰ ਲੈਕੇ ਬੀਤੇ ਕੱਲ 15 ਮਈ ਨੂੰ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਇਸ ਮੁਜ਼ਾਹਰੇ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਸੀ। ਚੰਡੀਗੜ੍ਹ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵਰਸਾਏ। ਇਸ ਦੌਰਾਨ 24 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਦੇ ਰੋਸ ਵਜੋਂ ਪੰਜਾਬ ਭਰ ਵਿਚ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਸੱਦੇ ਤਹਿਤ ਬਾਘਾਪੁਰਾਣਾ ਦੇ ਮੇਨ ਚੌਕ ਵਿਚ ਭਾਜਪਾ ਅਤੇ ਗਵਰਨਰ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਭਾਜਪਾ ਅਤੇ ਗਵਰਨਰ ਪੰਜਾਬ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਸੂਬਾ ਆਗੂ ਚਮਕੌਰ ਸਿੰਘ ਰੋਡੇ, ਪੇਂਡੂ ਮਜ਼ਦੂਰ ਯੂਨੀਅਨ ਮੰਗਾ ਸਿੰਘ ਵੈਰੋਕੇ, ਹਰਮੇਲ ਸਿੰਘ ਘਾਲੀ, ਰਸ਼ਪਾਲ ਸਿੰਘ ਡੇਮਰੂ ਬੀਕੇਯੂ ਉਗਰਾਹਾਂ, ਕਸ਼ਮੀਰ ਸਿੰਘ ਭੇਖਾਂ ਬੀਕੇਯੂ ਕ੍ਰਾਂਤੀਕਾਰੀ, ਮਾਤਾ ਦੀਨ ਮੁੱਖ ਸਲਾਹ ਸਫਾਈ ਸੇਵਕ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ ਔਰਤ ਛਿੰਦਰਪਾਲ ਕੌਰ ਰੋਡੇ ਆਦਿ ਬੁਲਾਰਿਆਂ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਸਥਿਤੀ ਤੇ ਕੇਂਦਰੀ ਗਰਾਊਂਡ ਵਾਟਰ ਕਮਿਸ਼ਨ ਅਤੇ ਸੰਸਦ ਵਿਚ ਪੇਸ਼ ਰਿਪੋਰਟਾਂ ਨੇ ਦੱਸ ਦਿੱਤਾ ਹੈ ਕਿ ਸੂਬੇ ਵਿਚ ਪਾਣੀ ਦਾ ਸੰਕਟ ਦਿਨੋ-ਦਿਨ ਗੰਭੀਰ ਹੋ ਰਿਹਾ। ਧਰਤੀ ਹੇਠਲਾ ਪਾਣੀ ਮੁੱਕਣ ਕਿਨਾਰੇ ਹੈ। ਐੱਸਕੇਐੱਮ ਲੰਬੇ ਸਮੇਂ ਤੋਂ ਮੰਗ ਕਰਦਾ ਆ ਰਿਹਾ ਕਿ ਹਰ ਖੇਤ ਨੂੰ ਨਹਿਰੀ ਪਾਣੀ ਤੇ ਹਰ ਵਾਸੀ ਨੂੰ ਪੀਣ ਵਾਸਤੇ ਸਾਫ ਨਹਿਰੀ ਪਾਣੀ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਬੈਂਕ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਤੇਲ ਅਤੇ ਗੈਸ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ, ਸਹਾਇਕ ਸਕੱਤਰ ਬਲਜੀਤ ਸਿੰਘ ਗੱਗੀ ਸਿੰਘ ਲੰਡੇ, ਬਲਕਰਨ ਸਿੰਘ, ਗੁਰਪ੍ਰੀਤ ਸਿੰਘ ਵੈਰੋਕੇ, ਬੂਟਾ ਸਿੰਘ, ਕੁਲਵੰਤ ਸਿੰਘ, ਮੋਹਲਾ ਸਿੰਘ ਰਾਜੇਆਣਾ, ਨਿਰਮਲ ਸਿੰਘ, ਕਰਨੈਲ ਸਿੰਘ, ਕੇਵਲ ਸਿੰਘ ਨੱਥੂਵਾਲਾ, ਕਰਮਜੀਤ ਸਿੰਘ, ਬਲਦੇਵ ਸਿੰਘ ਤੇ ਠਾਣੇਦਾਰ ਸਿੰਘ ਛੋਟਾ ਘਰ, ਸੁਖਦੀਪ ਸਿੰਘ ਭੇਖਾਂ, ਰਾਮ ਸਿੰਘ ਬੀਕੇਯੂ ਕ੍ਰਾਂਤੀਕਾਰੀ, ਜੀਤ ਸਿੰਘ ਡੇਮਰੂ ਬਲਵੀਰ ਸਿੰਘ, ਪੀਤ ਸਮਾਲਸਰ, ਜਗਵਿੰਦਰ ਕੌਰ, ਨਰਿੰਦਰਪਾਲ ਕੌਰ ਰਾਜੇਆਣਾ, ਪਾਲ ਕੌਰ, ਬਲਜੀਤ ਕੌਰ, ਕੁਲਵੰਤ ਕੌਰ, ਜਿਉਣ ਕੌਰ ਨੱਥੂਵਾਲਾ, ਸਵਰਨਜੀਤ ਕੌਰ ਰੋਡੇ, ਮਨਜੀਤ ਸਿੰਘ, ਸੁੰਦਰਪਾਲ ਬੱਬੂ ਸਫਾਈ ਸੇਵਕ ਯੂਨੀਅਨ ਬਾਘਾਪੁਰਾਣਾ ਆਦਿ ਹਾਜ਼ਰ ਸਨ।