- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਤਸਰ ’ਚ ਦਿਨ ਦਿਹਾੜੇ ਫਾਈਰਿੰਗ, ਲੋਕਾਂ ’ਚ ਸਹਿਮ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਅੰਦਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਥੇ ਸਿਆਸੀ ਗਤੀਵਿਧੀਆਂ ਤੇਜ਼ ਹੋ ਰਹੀਆਂ ਹਨ, ਉਥੇ ਹੀ ਸ੍ਰੀ ਮੁਕਤਸਰ ਸਾਹਿਬ ’ਚ ਵਿਗੜ ਰਹੀ ਲਾਅ ਐਂਡ ਆਰਡਰ ਦੀ ਸਥਿਤੀ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰ ਦਿੱਤੇ ਹਨ। ਸ਼ਹਿਰ ਦੇ ਅਕਾਲੀ ਅਕੈਡਮੀ ਸਕੂਲ ਨੇੜੇ ਇੱਕ ਗਲੀ ’ਚ ਸਵੇਰੇ ਕਰੀਬ 10:15 ਵਜੇ ਦੋ ਗਰੁੱਪਾਂ ਵਿਚਾਲੇ ਚੱਲ ਰਹੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਧਿਰ ਵੱਲੋਂ ਫਾਈਰਿੰਗ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਉਕਤ ਵਿਅਕਤੀਆਂ ਵੱਲੋਂ ਇੱਕ ਫਾਇਰ ਕੀਤਾ ਗਿਆ, ਜਿਸ ਦੀ ਆਵਾਜ਼ ਸੁਣਦਿਆਂ ਹੀ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜੋਰਾ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਦਿੱਤ ਸਿੰਘ (ਮਨੂੰ) ਪੁੱਤਰ ਸਵ: ਯੋਧਾ ਸਿੰਘ ਦੀ ਕੁਝ ਵਿਅਕਤੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ। ਇਸੇ ਰੰਜਿਸ਼ ਦੇ ਚੱਲਦਿਆਂ ਅੱਜ ਸਵੇਰੇ ਦੂਸਰੀ ਧਿਰ ਵੱਲੋਂ ਉਸ ’ਤੇ ਸਿੱਧੀ ਫਾਈਰਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਤੁਰੰਤ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।