ਬੇਅਦਬੀ ਕਾਨੂੰਨ ਤੋਂ ਬਾਅਦ ਮਲੋਟ 'ਚ ਵਾਪਰੀ ਪਹਿਲੀ ਘਟਨਾ, ਸੁਖਮਨੀ ਸਾਹਿਬ ਗੁਟਕੇ ਦੇ ਅੰਗਾਂ ਦੀ ਹੋਈ ਬੇਅਦਬੀ, ਗੁਰਬਾਣੀ ਦੇ ਪਾਟੇ ਹੋਏ ਪੱਤਰੇ ਮਿਲੇ
ਗੁਰਦੁਆਰਾ ਸਾਹਿਬ ਵਿਖੇ ਇਕੱਠੀਆਂ ਹੋਈਆਂ ਸੰਗਤਾਂ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ ਉਧਰ ਦੂਜੇ ਪਾਸੇ ਸਿੱਖ ਸੰਗਤਾਂ ਦੇ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੇਹੱਦ ਮੰਦਭਾਗੀ ਘਟਨਾ ਹੈ ।
Publish Date: Fri, 01 May 2026 12:50 PM (IST)
Updated Date: Fri, 01 May 2026 12:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਦੇ ਵਾਰਡ ਨੰਬਰ 10 ਵਿਖੇ ਬੀਤੇ ਕੱਲ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਟੇ ਹੋਏ ਪੱਤਰੇ ਗਲੀ ਵਿੱਚੋਂ ਮਿਲੇ ਜਿਸ ਤੇ ਸਿੱਖ ਸੰਗਤਾਂ ਨੇ ਇਹਨਾਂ ਪੱਤਰਿਆਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੰਭਾਲ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰਕੇ ਇਸ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਸਾਹਿਬ ਵਿਖੇ ਇਕੱਠੀਆਂ ਹੋਈਆਂ ਸੰਗਤਾਂ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ ਉਧਰ ਦੂਜੇ ਪਾਸੇ ਸਿੱਖ ਸੰਗਤਾਂ ਦੇ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੇਹੱਦ ਮੰਦਭਾਗੀ ਘਟਨਾ ਹੈ । ਉਹਨਾਂ ਕਿਹਾ ਕਿ ਉਹ ਦਸ ਦਿਨ ਦੇ ਸਮੇਂ ਦੀ ਉਡੀਕ ਕਰਨਗੇ ਜੇਕਰ ਪੁਲਿਸ ਨੇ ਇਸ ਬਹੁਤ ਹੀ ਨਿੰਦਣਯੋਗ ਘਟਨਾ ਪ੍ਰਤੀ ਸੰਵੇਦਨਾ ਨਾਲ ਕੰਮ ਨਾ ਕੀਤਾ ਅਤੇ ਕੋਈ ਸਾਰਥਕ ਨਤੀਜੇ ਤੇ ਨਾ ਪੁੱਜਿਆ ਗਿਆ ਤਾਂ ਸਿੱਖ ਸੰਗਤਾਂ ਮੁੜ ਇਕੱਠੀਆਂ ਹੋ ਕੇ ਜਿਸ ਤਰ੍ਹਾਂ ਸੰਗਤਾਂ ਦਾ ਹੁਕਮ ਹੋਵੇਗਾ ਉਸੇ ਤਰ੍ਹਾਂ ਕੀਤਾ ਜਾਵੇਗਾ।