ਸਾਬਕਾ ਮੇਅਰ ਚਾਨੀ ਨੇ ਕਾਂਗਰਸ ਵੱਲੋਂ ਭਰੇ ਨਾਮਜ਼ਦਗੀ ਪੱਤਰ
ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ
Publish Date: Sat, 16 May 2026 05:59 PM (IST)
Updated Date: Sun, 17 May 2026 04:07 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਲਵਿਕਾ ਸੂਦ ਵੱਲੋਂ ਆਪਣੇ ਸਮਰਥਕਾਂ ਅਤੇ ਪਾਰਟੀ ਆਗੂਆਂ ਸਮੇਤ ਵੱਖ-ਵੱਖ ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰੇ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਅਧਿਕਾਰੀਆਂ ਕੋਲ ਦਾਖਲ ਕਰਵਾਏ ਗਏ। ਦੂਜੇ ਪਾਸੇ ਮੋਗਾ ਦੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਨੇ ਵੀ ਹਲਕਾ ਇੰਚਾਰਜ ਮਲਵਿਕਾ ਸੂਦ ਦੀ ਅਗਵਾਈ ਹੇਠ ਆਪਣੇ ਸਮਰਥਕਾਂ ਅਤੇ ਵਰਕਰਾਂ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਮਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਇਕਜੁਟਤਾ ਅਤੇ ਮਜ਼ਬੂਤੀ ਨਾਲ ਨਗਰ ਨਿਗਮ ਦੀਆਂ ਚੋਣਾਂ ਲੜ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਨਗਰ ਨਿਗਮ ਵਿਚ ਆਪਣਾ ਮੇਅਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਇਕ ਵਾਰ ਫਿਰ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਅਤੇ ਸ਼ਹਿਰ ਵਾਸੀ ਵਿਕਾਸ ਪੱਖੀ ਸੋਚ ਨਾਲ ਕਾਂਗਰਸ ਦਾ ਸਾਥ ਦੇ ਰਹੇ ਹਨ। ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਮੋਗਾ ਦੇ ਲੋਕ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ ਅਤੇ ਇਸ ਵਾਰ ਵੀ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼ਹਿਰ ਵਿਚ ਕਈ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਭਵਿੱਖ ਵਿਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾਵੇਗਾ। ਚਾਨੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਲੋਕ ਮੁੱਦਿਆਂ ਅਤੇ ਵਿਕਾਸ ਦੇ ਆਧਾਰ ’ਤੇ ਵੋਟ ਪਾਉਣਗੇ।