ਸਾਬਕਾ ਪੰਚ ਸੁਖਮੰਦਰ ਸਿੰਘ ਬਰਾੜ ਨੂੰ ਸਦਮਾ, ਮਾਤਾ ਦਾ ਦੇਹਾਂਤ
ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ
Publish Date: Tue, 18 Nov 2025 03:26 PM (IST)
Updated Date: Tue, 18 Nov 2025 03:28 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਚ ਸੁਖਮੰਦਰ ਸਿੰਘ ਬਰਾੜ ਲੋਪੋਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਮੁਖਤਿਆਰ ਕੌਰ ਪਤਨੀ ਸਵਗਰੀ ਮਹਿਲਾ ਸਿੰਘ ਦੀ ਅਚਾਨਕ ਮੌਤ ਹੋ ਗਈ। ਇਸ ਮੌਕੇ ਸਾਬਕਾ ਪੰਚ ਸੁਖਮੰਦਰ ਸਿੰਘ ਬਰਾੜ ਨਾਲ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂ, ਧਾਰਮਿਕ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ ਹੈ। ਮਾਤਾ ਮੁਖ਼ਤਿਆਰ ਕੌਰ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 20 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਲੋਪੋਂ ਵਿਖੇ ਬਆਦ ਦੁਪਹਿਰ 12 ਵਜੇ ਵਜੇ ਪਵੇਗਾ।