ਚਾਰ ਕਾਰ ਸਵਾਰ ਵਿਅਕਤੀ ਕਿੱਲੋ ਅਫ਼ੀਮ ਸਮੇਤ ਕਾਬੂ
ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ
Publish Date: Sat, 09 May 2026 03:58 PM (IST)
Updated Date: Sun, 10 May 2026 04:00 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਮਾਣਯੋਗ ਡੀਜੀਪੀ ਸਾਹਿਬ ਪੰਜਾਬ, ਨੀਲਾਂਬਰੀ ਜਗਦਲੇ ਵਿਜੈ ਆਈਜੀ ਫ਼ਰੀਦਕੋਟ ਰੇਂਜ, ਸਰਤਾਜ ਸਿੰਘ ਚਾਹਲ ਐੱਸਐੱਸਪੀ ਮੋਗਾ ਅਤੇ ਅਨਵਰ ਅਲੀ ਉੱਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਵੱਲੋਂ ਦਿੱਤੀਆ ਗਈਆਂ ਹਦਾਇਤਾਂ ਦੀ ਪਾਲਣਾ ਹੇਠ ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਨਿਹਾਲ ਸਿੰਘ ਵਾਲਾ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਦੇ ਤਹਿਤ ਪੁਲਿਸ ਨੇ ਇਕ ਕਾਰ ਸਵਾਰ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਨਵਰ ਅਲੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਵੱਲੋਂ ਸਮੇਤ ਪੁਲਿਸ ਪਾਰਟੀ ਬ੍ਰਾਏ ਕਰਨੇ ਸਪੈਸ਼ਲ ਨਾਕਾਬੰਦੀ ਫ਼ਲਾਈਓਵਰ ਪਿੰਡ ਬਿਲਾਸਪੁਰ ਪੁਲ ਥੱਲੇ ਮੌਜੂਦ ਸੀ। ਇਸ ਦੌਰਾਨ ਬਰਨਾਲਾ ਸਾਈਡ ਵੱਲੋਂ ਇਕ ਕਾਲੇ ਰੰਗ ਦੀ ਆਉਡੀ ਕਾਰ ਆਉਂਦੀ ਨਜ਼ਰ ਆਈ, ਜਿਸ ਨੂੰ ਸ਼ੱਕ ਦੀ ਬਿਨ੍ਹਾਂ ਤੇ ਰੋਕ ਕੇ ਚੈੱਕ ਕੀਤਾ ਗਿਆ। ਕਾਰ ਵਿਚ ਸਵਾਰ ਚਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਧਰੋੜ ਸਾਹਨੇਵਾਲ ਰੋਡ ਜ਼ਿਲ੍ਹਾ ਲੁਧਿਆਣਾ, ਗੁਰਦੀਪ ਸਿੰਘ ਵਾਸੀ ਮੁਨਾਲ ਜ਼ਿਲ੍ਹਾ ਬਰਨਾਲਾ, ਕੁਲਦੀਪ ਸਿੰਘ ਵਾਸੀ ਕੁਲਾਰ ਜ਼ਿਲ੍ਹਾ ਲੁਧਿਆਣਾ ਅਤੇ ਦੀਪਕ ਭਾਟੀਆ ਵਾਸੀ ਨੰਦਪੁਰ ਜ਼ਿਲ੍ਹਾ ਲੁਧਿਆਣਾ ਦੇ ਰੂਪ ਵਿਚ ਦੱਸੀ ਹੈ। ਉਨ੍ਹਾਂ ਦੱਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ 1 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਸਬੰਧ ਵਿਚ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਨੰਬਰ 90 ਮਿਤੀ 07.05.2026 ਅਧੀਨ ਧਾਰਾਵਾਂ 18/61/85 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਚਾਰਾਂ ਅਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਅਰੋਪੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰੀਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਤਫ਼ਤੀਸ਼ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਅਫ਼ੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਸ ਕਿਸ ਵਿਅਕਤੀ ਨੂੰ ਸਪਲਾਈ ਕੀਤੀ ਜਾਣੀ ਸੀ।