ਹੋਲੀ ਹਾਰਟ ਸਕੂਲ ਵਿਖੇ ਮਨੋਰੰਜਕ ਗਤੀਵਿਧੀ ਕਰਵਾਈ
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ
Publish Date: Sun, 26 Apr 2026 03:50 PM (IST)
Updated Date: Mon, 27 Apr 2026 04:02 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਨੰਨ੍ਹੇ-ਮੁੰਨੇ ਬੱਚਿਆਂ ਲਈ ਵਿਸ਼ੇਸ਼ ਤੌਰ ‘ਤੇ ਮਨੋਰੰਜਕ ਅਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਰਾਹੀਂ ਸਿੱਖਣ ਲਈ ਪ੍ਰੇਰਿਤ ਕਰਨਾ ਸੀ ਤਾਂ ਜੋ ਉਹ ਖੁਸ਼ਮਿਜਾਜ਼ ਮਾਹੌਲ ਵਿਚ ਆਪਣੀਆਂ ਯੋਗਤਾਵਾਂ ਨੂੰ ਨਿਖਾਰ ਸਕਣ। ਇਸ ਦੌਰਾਨ ਬੱਚਿਆਂ ਨੂੰ ਗੋਲ ਘੇਰੇ ਵਿਚ ਬਿਠਾ ਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਹਰ ਬੱਚੇ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਦਾ ਸਿਰਫ਼ ਮਾਨਸਿਕ ਹੀ ਨਹੀਂ, ਸਗੋਂ ਸ਼ਾਰੀਰੀਕ ਅਤੇ ਸਮਾਜਿਕ ਵਿਕਾਸ ਵੀ ਹੁੰਦਾ ਹੈ। ਇਸ ਮੌਕੇ ’ਤੇ ਅਧਿਆਪਕਾਂ ਨੇ ਵੀ ਬੱਚਿਆਂ ਦੀ ਭਾਗੀਦਾਰੀ ਦੀ ਖੂਬ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਬੱਚਿਆਂ ਵਿਚ ਬਹੁਤ ਸਮਰੱਥਾ ਹੈ, ਜਿਸਨੂੰ ਸਹੀ ਦਿਸ਼ਾ ਦੇ ਕੇ ਹੋਰ ਨਿਖਾਰਿਆ ਜਾ ਸਕਦਾ ਹੈ। ਅੰਤ ਵਿਚ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮਨੋਰੰਜਕ ਅਤੇ ਸਿੱਖਿਆਤਮਕ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।