ਕੇਕੇਯੂ ਨੇ ਕੇਂਦਰ ਸਰਕਾਰ ਤੇ ਰਾਜਪਾਲ ਖਿਲਾਫ਼ ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਕੇਕੇਯੂ ਨੇ ਕੇਂਦਰ ਸਰਕਾਰ ਤੇ ਰਾਜਪਾਲ ਖਿਲਾਫ਼ ਕੀਤਾ ਪੁਤਲਾ ਫੂਕ ਪ੍ਰਦਰਸ਼ਨ
Publish Date: Sat, 16 May 2026 05:55 PM (IST)
Updated Date: Sat, 16 May 2026 05:57 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਾਉਣ ਲਈ ਕੱਲ ਚੰਡੀਗੜ੍ਹ ’ਚ ਰਾਜ ਭਵਨ ਵੱਲ ਮਾਰਚ ਕੀਤਾ ਗਿਆ। ਮੋਰਚੇ ਵੱਲੋਂ ਸਿਰਫ ਰਾਜਪਾਲ ਨੂੰ ਮੰਗ ਪੱਤਰ ਦੇਣਾ ਸੀ ਪਰ ਕੇਂਦਰ ਸਰਕਾਰ ਦੀ ਸ਼ਹਿ ਥੱਲੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਕੁੱਟਮਾਰ ਕੀਤੀ ਗਈ, ਅਥਰੂ ਗੋਲੇ ਸੁੱਟੇ ਗਏ ਜਿਸ ’ਚ ਸੈਂਕੜੇ ਕਿਸਾਨ ਜਖਮੀ ਹੋਏ ਤੇ ਸੈਂਕੜੇ ਕਿਸਾਨਾਂ ਨੂੰ ਜੇਲਾਂ ’ਚ ਡੱਕ ਦਿੱਤਾ ਗਿਆ। ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਤੇ ਰਾਜਪਾਲ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਅ। ਇਸ ਲੜੀ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਤੇ ਰਾਜਪਾਲ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਬੋਲਦਿਆਂ ਬਲਵਿੰਦਰ ਸਿੰਘ ਥਾਂਦੇਵਾਲਾ, ਜਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਥਾਂਦੇਵਾਲਾ, ਜ਼ਿਲ੍ਹਾ ਆਗੂ ਗਗਨਦੀਪ ਸਿੰਘ ਬਲਾਕ ਪ੍ਰਧਾਨ ਮੁਕਤਸਰ ਨੇ ਕਿਹਾ ਕਿ ਸਰਕਾਰ ਨੇ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ’ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ l ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਨੇਕ ਸਿੰਘ, ਸਤਪਾਲ ਸਿੰਘ, ਬਲਕਰਨ ਸਿੰਘ, ਲੱਖਾ ਸਿੰਘ, ਗੁਰਸ਼ਮਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਰੇਸ਼ਮ ਸਿੰਘ ਤੇ ਵੱਡੀ ਗਿਣਤੀ ’ਚ ਕਿਸਾਨ ਆਗੂ ਹਾਜ਼ਰ ਸਨ।