ਅਕਾਲ ਅਕੈਡਮੀ ਮੁਕਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ
ਅਕਾਲ ਅਕੈਡਮੀ ਮੁਕਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ
Publish Date: Sat, 09 May 2026 04:15 PM (IST)
Updated Date: Sat, 09 May 2026 04:18 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਅਕਾਲ ਅਕੈਡਮੀ ਮੁਕਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ। ਇਹ ਇੰਟਰਜੋਨ ਮੁਕਾਬਲੇ ਅੰਡਰ 14 ਅਤੇ ਅੰਡਰ 17 ਵਰਗ ਦੇ ਲੜਕੇ ਅਤੇ ਲੜਕੀਆਂ ਵਿਚਕਾਰ ਕਰਵਾਏ ਗਏ । ਜਿਸ ਵਿੱਚ ਅਕਾਲ ਅਕੈਡਮੀ ਮੁਕਤਸਰ ਅਤੇ ਅਕਾਲ ਅਕੈਡਮੀ ਥੇਹ ਕਲੰਦਰ ਦੀਆਂ ਵੱਖ ਵੱਖ ਟੀਮਾਂ ਨੇ ਭਾਗ ਲਿਆ। 14 ਵਰਗ ’ਚ ਫਰੀ ਸੋਟੀ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਮੁਕਤਸਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅੰਡਰ 17 ਵਰਗ ਦੇ ਲੜਕਿਆਂ ਵਿੱਚ ਵੀ ਅਕਾਲ ਅਕੈਡਮੀ ਮੁਕਤਸਰ ਨੇ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਮੁਕਾਬਲਿਆਂ ’ਚ ਅਕਾਲ ਅਕੈਡਮੀ ਮੁਕਤਸਰ ਦੀਆਂ ਅੰਡਰ 14 ਦੀਆਂ ਲੜਕੀਆਂ ਨੇ ਸਿੰਗਲ ਸੋਟੀ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਡਰ 17 ਦੀਆਂ ਲੜਕੀਆਂ ਨੇ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।