ਆਦਰਸ਼ ਸਕੂਲ ’ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ
ਪੰਜਾਬ ਸਕੂਲ ਸਿੱਖਿਆ ਬੋਰਡ
Publish Date: Sun, 03 May 2026 04:05 PM (IST)
Updated Date: Mon, 04 May 2026 04:03 AM (IST)
ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੰਸਥਾ ਆਦਰਸ਼ ਸੀਨੀ: ਸੈਕੰ: ਸਕੂਲ ਜਵਾਹਰ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਰਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਵੱਲੋਂ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ।ਕਲੱਬ ਦੇ ਇੰਚਾਰਜ ਲੈਕਚਰਾਰ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਕਲੱਬ ਵੱਲੋਂ ਭਾਸ਼ਣ, ਕਵਿਤਾ ਗਾਇਣ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਭਾਸ਼ਣ ਵਿਚ ਸਿਮਰਨਦੀਪ ਕੌਰ ਅਤੇ ਹਰਸ਼ਦੀਪ ਸਿੰਘ, ਕਵਿਤਾ ਵਿਚ ਗੰਗਾ ਰਾਣੀ ਅਤੇ ਕੁਇਜ਼ ਵਿਚ ਕਮਲਜੀਤ ਕੌਰ, ਜਯੋਤੀ ਕੌਰ, ਖੁਸ਼ਪ੍ਰੀਤ ਕੌਰ ਅਤੇ ਸੋਨੂੰ ਨੇ ਭਾਗ ਲਿਆ। ਛੇਵੀਂ ਜਮਾਤ ਦੇ ਬੱਚਿਆਂ ਵੱਲੋਂ ਰੋਲ ਪਲੇਅ ਪੇਸ਼ ਕੀਤਾ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਵਿਚ ਕੰਮ ਕਰਦੇ ਦਰਜਾਚਾਰ ਕਰਮਚਾਰੀਆਂ ਦਾ ਕਾਰਡ ਦੇ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਨੀਸ਼ੂ ਰਾਣੀ, ਪਵਨਜੀਤ ਕੌਰ, ਗੁਰਪ੍ਰੀਤ ਸਿੰਘ, ਬਸੰਤ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।