ਭਾਈ ਸਾਧਾ ਸਿੰਘ ਨੇ ਸੰਗਤ ਨੂੰ ਕੀਰਤਨ ਰਾਹੀਂ ਕੀਤਾ ਨਿਹਾਲ
ਪੱਤਰ ਪ੍ਰਰੇਰਕ, ਫ਼ਰੀਦਕੋਟ : ਫ਼ਰੀਦਕੋਟ ਦੇ ਮੁਹੱਲਾ ਬਾਠਾਂ ਵਾਲਾ ਵਿਖੇ ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਦੇ ਭੋਗ ਗਾਏ।
Publish Date: Wed, 16 Dec 2020 02:42 PM (IST)
Updated Date: Wed, 16 Dec 2020 02:42 PM (IST)
ਪੱਤਰ ਪ੍ਰਰੇਰਕ, ਫ਼ਰੀਦਕੋਟ : ਫ਼ਰੀਦਕੋਟ ਦੇ ਮੁਹੱਲਾ ਬਾਠਾਂ ਵਾਲਾ ਵਿਖੇ ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਦੇ ਭੋਗ ਗਾਏ। ਇਸ ਤੋਂ ਬਾਅਦ ਪ੍ਰਸਿੱਧ ਕੀਰਤਨੀਏ ਭਾਈ ਸਾਧਾ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਰਵਿੰਦਰਪਾਲ ਸਿੰਘ ਗੋਗਾ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਹਸਤੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਬਿਕਰਮਦੀਪ ਸਿੰਘ, ਡਾ. ਗੁਰਸੇਵਕ ਸਿੰਘ ਡਾਇਰੈੱਕਟਰ ਦਸ਼ਮੇਸ਼ ਡੈਂਟਲ ਕਾਲਜ, ਪਿ੍ਰੰਸੀਪਲ ਸੇਵਾ ਸਿੰਘ ਚਾਵਲਾ ਐੱਮ.ਜੀ.ਐੱਮ.ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ , ਬਲਜੀਤ ਸਿੰਘ ਬਿੰਦਰਾ ਆਲ ਪ੍ਰਰੋਜੈੱਕਟ ਚੇਅਰਮੈੱਨ ਭਾਰਤ ਵਿਕਾਸ ਪ੍ਰਰੀਸ਼ਦ, ਦਵਿੰਦਰ ਸਿੰਘ ਪੰਜਾਬ ਮੋਟਰਜ਼ ਪ੍ਰਧਾਨ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ, ਸਮਾਜ ਸੇਵੀ ਸਤੀਸ਼ ਬਾਗੀ ਅਤੇ ਸੰਗਤਾਂ ਹਾਜ਼ਰ ਸਨ।