ਲੋੜਵੰਦ ਬਜ਼ੁਰਗਾਂ ਨੂੰ ਸਾਮਾਨ ਭੇਟ ਕੀਤਾ
ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਹਰਜੋਤ
Publish Date: Sat, 16 May 2026 03:23 PM (IST)
Updated Date: Sun, 17 May 2026 04:00 AM (IST)
ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ : ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਹਰਜੋਤ ਕਮਲ ਸਿੰਘ ਦੀ ਯੋਗ ਅਗਵਾਈ ਦੇ ਹੇਠ ਲਖਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ, ਸਤਿੰਦਰਪ੍ਰੀਤ ਸਿੰਘ ਰੱਤੀਆਂ ਜ਼ਿਲ੍ਹਾ ਪ੍ਰਧਾਨ ਭਾਜਪਾ ਐੱਸਸੀ ਮੋਰਚਾ ਵੱਲੋਂ ਪਿੰਡ ਮੋਠਾਂਵਾਲੀ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਦੇ ਘਰ ਲੋੜਵੰਦ ਲੋਕਾਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ, ਗੋਡਿਆਂ ਵਾਸਤੇ ਨੀਕੈਪ, ਕਮਰ ਬੈਲਟਾਂ, ਬਜ਼ੁਰਗਾਂ ਦੇ ਤੁਰਨ ਲਈ ਖੂੰਡੀਆਂ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਸਤਿੰਦਰਪ੍ਰੀਤ ਸਿੰਘ ਰੱਤੀਆਂ ਨੇ ਦੱਸਿਆ ਕਿ ਜਿਹੜੇ ਬਜ਼ੁਰਗ ਬਿਲਕੁਲ ਵੀ ਚੱਲ ਫਿਰ ਨਹੀਂ ਸਕਦੇ ਉਨ੍ਹਾਂ ਨੂੰ ਵੀਲ ਚੇਅਰਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਮੁਖਤਿਆਰ ਸਿੰਘ, ਮੁਕੰਦ ਸਿੰਘ, ਸਾਧੂ ਸਿੰਘ, ਗੁਰਨਾਮ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਤੇਜ਼ਾ ਸਿੰਘ, ਬਲਵੰਤ ਸਿੰਘ, ਭਜਨ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਜਸਵਿੰਦਰ ਕੌਰ, ਦਰਸ਼ਨ ਕੌਰ ਆਦਿ ਨੂੰ ਲੋੜੀਂਦਾ ਸਮਾਨ ਦਿੱਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਹਰਨੇਕ ਸਿੰਘ ਮੋਠਾਂਵਾਲੀ, ਨਛੱਤਰ ਸਿੰਘ, ਟਹਿਲ ਸਿੰਘ ਅਤੇ ਹੋਰ ਵੀ ਬਹੁਤ ਸਾਰੇ ਹਾਜ਼ਰ ਸਨ।