ਸਰਕਾਰੀ ਸਕੂਲ ’ਚ ਐੱਚਪੀਵੀ ਵੈਕਸੀਨ ਬਾਰੇ ਕੀਤਾ ਜਾਗਰੂਕ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਬੱਚੀਆਂ ਨੂੰ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ
Publish Date: Wed, 20 May 2026 03:43 PM (IST)
Updated Date: Thu, 21 May 2026 04:01 AM (IST)

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਫਰੀਦਕੋਟ ਡਾ. ਹੁਸਨ ਪਾਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਸ਼ੇਰ ਸਿੰਘ ਵਾਲਾ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕ ਕੀਤਾ ਗਿਆ l ਇਸ ਮੌਕੇ ਡਾ. ਹੁਸਨ ਪਾਲ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ ਵੈਕਸੀਨ 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਮਾਤਰਾ ਵਿੱਚ ਹੁੰਦਾ ਹੈl ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਸਰਕਾਰ ਵੱਲੋ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈl ਇੱਥੇ ਇਹ ਦੱਸਿਆ ਗਿਆ ਕਿ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਹੀ ਲਗਾਈ ਜਾਵੇਗੀ l ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਐਚ.ਪੀ.ਵੀ ਵੈਕਸੀਨ ਮਾਰਕੀਟ ਵਿੱਚ ਪ੍ਰਾਇਵੇਟ ਤੌਰ ਤੇ ਵੀ ਲਗਾਈ ਜਾ ਰਹੀ ਹੈ ਜਿਸਦੀ ਕੀਮਤ ਹਜਾਰਾਂ ਰੁਪਏ ਵਿੱਚ ਹੈ, ਪਰ ਇਸਦੇ ਉਲਟ ਸਰਕਾਰ ਵੱਲੋ ਇਹ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਜ਼ਿਆਦਾ ਸੁਰੱਖਿਅਤ ਵੀ ਹੈl ਇਸ ਮੌਕੇ ਇਹਨਾਂ ਦੇ ਨਾਲ ਮਨਜੀਤ ਕੌਰ ਐਲ. ਐਚ. ਵੀ. ਅਤੇ ਆਸ਼ਾ ਵਰਕਰ ਤੋਂ ਇਲਾਵਾ ਸਕੂਲ ਦੇ ਮੁੱਖੀ ਨਵਪ੍ਰੀਤ ਸਿੰਘ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀl