ਵਿਧਾੲਕ ਨੇ ਸਰਕਾਰੀ ਸਕੂਲ ’ਚ ਸਾਇੰਸ ਲੈਬ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਪੇਂਡੂ ਇਲਾਕਿਆਂ ਦੇ ਸਕੂਲਾਂ ਵਿਚ
Publish Date: Sat, 18 Apr 2026 04:24 PM (IST)
Updated Date: Sun, 19 Apr 2026 04:01 AM (IST)
ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰ ਵਚਨਬੱਧ : ਲਾਡੀ ਢੋਸ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਪੰਜਾਬ ਸਰਕਾਰ ਪੇਂਡੂ ਇਲਾਕਿਆਂ ਦੇ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਵਚਨਵੱਧ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਲਾਕੇ ਦੇ ਸਕੂਲਾਂ ਨੂੰ ਵੱਧ ਵੱਧ ਤੋਂ ਗਰਾਂਟਾਂ ਦੇ ਰਾਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਬੱਚੇ ਆਪਣੇ ਭਵਿੱਖ ਨੂੰ ਸੰਵਾਰ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੋਗਾ ਦੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਪੰਥਕ ਪਿੰਡ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਕੰਨਿਆਂ ਸਕੂਲ ‘ਚ 12.50 ਲੱਖ ਦੀ ਲਾਗਤ ਨਾਲ ਤਿਆਰ ਹੋਈ ਸਾਇੰਸ ਲੈਬ ਦਾ ਉਦਘਾਟਨ ਕਰਨ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਕੰਨਿਆ ਸਕੂਲ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਨਵੀਂ ਬਣੀ ਸਾਇੰਸ ਲੈਬ ਬੱਚਿਆਂ ਅਤੇ ਅਧਿਆਪਕਾਂ ਨੂੰ ਸਪੁਰਦ ਕੀਤੀ ਹੈ ਜਿਸ ਨਾਲ ਇਲਾਕੇ ਦੇ ਬੱਚੇ ਚੰਗੀ ਤਾਲੀਮ ਹਾਸਲ ਕਰਦੇ ਆਪਣੇ ਸੁਪਨਿਆਂ ਨੂੰ ਪੂਰਿਆਂ ਕਰ ਸਕਣਗੇ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਤਾਂ ਜੋ ਦੇਸ਼ ਦੇ ਭਵਿੱਖ ਬੱਚੇ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹ ਕੇ ਆਪਣਾ ਭਵਿੱਖ ਰੌਸ਼ਨ ਕਰ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਰ੍ਹੇ ਪੰਜਾਬ ਸਰਕਾਰ ਸਕੂਲਾਂ ਨੂੰ ਹੋਰ ਬੁਨਿਆਦੀ ਢਾਂਚੇ ਨਾਲ ਸਵਾਰ ਕਿ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਕੰਮ ਕਰੇਗੀ ਅਤੇ ਸਾਡੇ ਦੇਸ਼ ਦਾ ਭਵਿੱਖ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਵਿਦਿਆ ਤਾਲੀਮ ਹਾਸਲ ਕਰਕੇ ਆਪਣੇ ਚੰਗੇਰੇ ਭਵਿੱਖ ਲਈ ਕਾਮਯਾਬ ਹੋਣਗੇ। ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਹਾਜਰ ਸਨ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਅੰਮੀਵਾਲਾ ਵਿਖੇ ਨਵੇਂ ਬਣ ਕੇ ਤਿਆਰ ਹੋਏ ਆਧੁਨਿਕ ਕਲਾਸ ਰੂਮ ਅਤੇ ਇੰਟਰੈਕਟ ਪੈਨਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਪੁਰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ ਆਧੁਨਿਕ ਸਾਧਨਾਂ ਅਤੇ ਸਹੂਲਤਾਂ ਸਦਕਾ ਬਿਹਤਰ ਸਿੱਖਿਆ ਲੈ ਸਕੇਗੀ ਅਤੇ ਵਿਦਿਆਰਥੀ ਆਪਣੀ ਪੜ੍ਹਾਈ ਨਿਰਵਿਘਨ ਜਾਰੀ ਰੱਖ ਸਕਣਗੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਦੇ ਜ਼ਿਲ੍ਹਾ ਉਪ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਵੀ ਹਾਜਰ ਸਨ।