ਸਰਕਾਰ 4 ਸਾਲ ਬੀਤਣ ਦੇ ਬਾਵਜੂਦ ਵਾਅਦੇ ਪੂਰੇ ਨਹੀਂ ਕੀਤੇ : ਮੱਲਣ
ਸਰਕਾਰ ਨੇ ਚਾਰ ਸਾਲ ਬੀਤਣ ਦੇ ਬਾਵਜੂਦ ਵਾਅਦੇ ਪੂਰੇ ਨਹੀਂ ਕੀਤੇ : ਮੱਲਣ
Publish Date: Sun, 03 May 2026 04:36 PM (IST)
Updated Date: Mon, 04 May 2026 04:06 AM (IST)
ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ (ਰਜਿ:) (56) ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਮੀਤ ਪ੍ਰਧਾਨ ਹਰਜੀਤ ਸਿੰਘ ਗੁੜੀ ਸੰਘਰ ਅਤੇ ਪ੍ਰੈਸ ਸਕੱਤਰ ਮੌੜਾ ਸਿੰਘ ਨੇ ਇਕ ਸਾਂਝੇ ਬਿਆਨ ’ਚ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਚਾਰ ਸਾਲ ਦਾ ਸਮਾਂ ਹੋ ਗਿਆ ਹੈ ਮੁਲਾਜ਼ਮਾਂ, ਪੈਨਸ਼ਨਰਾਂ,ਮਜ਼ਦੂਰਾਂ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹਰ ਵਰਗ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕਿਸੇ ਵੀ ਵਰਗ ਦੇ ਕਰਮਚਾਰੀਆ ਦੀ ਕੋਈ ਮੰਗ ਪੂਰੀ ਨਹੀਂ ਕੀਤੀ ਗਈ, ਜਿਸ ਕਰ ਕੇ ਹਰ ਵਰਗ ਦੇ ਮੁਲਾਜ਼ਮ, ਪੈਨਸ਼ਨਰਜ ਅਤੇ ਕੱਚੇ ਕਾਮਿਆ ’ਚ ਭਾਰੀ ਨਿਰਾਸ਼ਤਾ ਹੈ।
31/12/2015 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ 2.59 ਦੇ ਗੁਣਾਕ ਅਨੁਸਾਰ ਪੈਨਸ਼ਨ ’ਚ ਸੋਧ ਨਹੀਂ ਕੀਤੀ ਗਈ, ਸੋਧੀ ਹੋਈ ਪੈਨਸ਼ਨ ਦਾ ਬਕਾਇਆ ਖੋਰ ਖੋਰ ਕੇ ਕਿਸ਼ਤਾ ਵਿੱਚ ਦਿੱਤਾ ਜਾ ਰਿਹਾ ਹੈ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ, ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ, ਡੀਏ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ 18% ਡੀਏ ਕੇਂਦਰ ਦੀ ਤਰਜ ਤੇ ਨਹੀਂ ਦਿੱਤਾ ਜਾ ਰਿਹਾ ਜੋ ਕਿ ਮਾਨਯੋਗ ਹਾਈਕੋਰਟ 18/4/2026 ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾ ਦੇ ਹੱਕ ’ਚ ਫੈਸਲਾ ਦਿੱਤਾ ਸੀ ਕਿ ਡੀਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੱਕ ਹੈ ਵਧਦੀ ਮਹਿੰਗਾਈ ਦੇ ਨਾਲ ਨਾਲ ਕੇਂਦਰ ਦੀ ਤਰਜ਼ ’ਤੇ ਡੀਏ ਦੇਣਾ ਬਣਦਾ ਹੈ ਜੋ ਕਿ ਪੰਜਾਬ ਸਰਕਾਰ ਨੇ ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਤੇ ਮਿਤੀ 1/5/20 26 ਨੂੰ ਡੀਏ ਰੋਕਣ ਲਈ ਐੱਲਪੀਏ ਦਾਇਰ ਕੀਤੀ ਗਈ ਹੈ।