Holiday declared : ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਪੰਜਾਬ ਦੇ ਇਕ ਜ਼ਿਲ੍ਹੇ 'ਚ ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ
Holiday Breaking : ਸ੍ਰੀ ਮੁਕਤਸਰ ਸਾਹਿਬ 'ਚ 14 ਜਨਵਰੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਲਈ ਇਸ ਦਿਨ ਸਰਕਾਰੀ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
Publish Date: Tue, 13 Jan 2026 03:15 PM (IST)
Updated Date: Tue, 13 Jan 2026 03:40 PM (IST)
ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ 2026 ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ/ਵਿਦਿਅਕ ਅਦਾਰਿਆਂ/ਬੋਰਡਾਂ/ਕਾਰਪੋਰੇਸ਼ਨਾਂ/ਬੈਂਕਾਂ 'ਚ ਛੁੱਟੀ ਐਲਾਨੀ ਜਾਂਦੀ ਹੈ।