ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਕੀਤੀ ਗੇਟ ਰੈਲੀ
ਸਰਕਾਰੀ ਆਈਟੀਆਈਜ ਠੇਕਾ ਮੁਲਾਜਮ ਯੂਨੀਅਨ ਨੇ ਦੂਜੇ ਦਿਨ ਵੀ ਕੀਤੀ ਗੇਟ ਰੈਲੀ
Publish Date: Tue, 17 Mar 2026 07:18 PM (IST)
Updated Date: Tue, 17 Mar 2026 07:22 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈ ਟੀ ਆਈ ਵਿੱਚ ਕੰਮ ਕਰ ਰਹੇ ਠੇਕਾ ਇੰਸਟਰਕਟਰਜ ਵੱਲੋਂ ਅੱਜ ਸਰਕਾਰੀ ਆਈਟੀਆਈ ਸਰਾਏਨਾਗਾ ਵਿਖੇ ਦੂਜੇ ਦਿਨ ਗੇਟ ਰੈਲੀ ਕੀਤੀ ਗਈ। ਸਰਕਾਰੀ ਆਈਟੀਆਈ ਸਰਾਏਨਾਗਾ ਦੇ ਸਟਾਫ ਮੈਂਬਰ ਜਸਵਿੰਦਰ ਸਿੰਘ ਨੇਦੱਸਿਆ ਕਿ 22-12-2025 ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਜੱਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ ਅਤੇ ਦਿੱਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਜ ਪੂਰੇ ਪੰਜਾਬ ਵਿੱਚ ਗੇਟ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਅਤੇ 20 ਨੂੰ ਪੰਜਾਬ ਸਰਕਾਰ ਦੀ ਅਰਥੀਆਂ ਸਾੜੀਆਂ ਜਾਣਗੀਆਂ। ਜੇਕਰ ਸਰਕਾਰ ਨਹੀਂ ਮੰਨਦੀ ਤਾਂ ਉਹ 28-03-26 ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਰਕਾਰੀ ਆਈਟੀਆਈਜ ’ਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟਰਕਟਰਜ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕੇ ਕਰੋ, ਬੇਸਿਕ ਤਨਖ਼ਾਹ ਲਾਗੂ ਕਰੋ, ਪੈਡਿੰਗ ਪਈ ਫਾਈਲ ਕੀਲੀਅਰ ਕਰੋ। ਇਸ ਮੌਕੇ ਸਟਾਫ ਮੈਂਬਰ ਸੁਖਚੈਨ ਕੌਰ, ਆਰਤੀ ਰਾਣੀ, ਨੇਹਾ ਰਾਣੀ, ਅਮਨਦੀਪ ਕੌਰ ਵੀ ਮੌਜੂਦ ਸਨ।