ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ
ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Publish Date: Sun, 17 May 2026 03:21 PM (IST)
Updated Date: Sun, 17 May 2026 03:24 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਬੋਰਡ ਦੀਆਂ ਪ੍ਰੀਖਿਆਵਾਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100% ਰਿਹਾ। ਇਸ ਸ਼ਾਨਦਾਰ ਨਤੀਜੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਸਕੂਲ ਇੰਚਾਰਜ ਪ੍ਰਿੰਸੀਪਲ ਮੈਡਮ ਅਮਨੀਸ਼ ਲਤਾ ਨੇ ਕਿਹਾ ਕਿ ਇਹ ਰੀਜਲਟ ਸਾਰਾ ਸਾਲ ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਵਧੀਆ ਬਣ ਸਕੇ। ਇਸ ਮੌਕੇ ਤੇ ਬੋਲਦਿਆਂ ਬਾਰਵੀਂ ਜਮਾਤ ਦੇ ਇੰਚਾਰਜ ਲੈਕਚਰਾਰ ਪਰਮਜੀਤ ਕੌਰ ਬਰਾੜ ਤੇ ਮੋਨਿਕਾ ਰਾਣੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਖ਼ਤ ਮਿਹਨਤ ਕਰਦੇ ਹਨ। ਉਨ੍ਹਾਂ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਆਉਂਦੇ ਹਨ। ਇਹ ਨਤੀਜੇ ਵਿਦਿਆਰਥੀਆਂ ਦਾ ਭਵਿੱਖ ਤੈਅ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਜਮਾਤ ਅੱਠਵੀਂ ਤੇ ਬਾਰਵੀਂ ਜਮਾਤ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਜਸਮੀਤ ਕੌਰ, ਕਿਰਨਾ, ਮਹਿਕਪ੍ਰੀਤ ਕੌਰ, ਜਸਵਿੰਦਰ ਕੁਮਾਰ, ਗਗਨਤੇਜ ਸਿੰਘ, ਖੁਸ਼ਪ੍ਰੀਤ ਕੌਰ ਤੇ ਪ੍ਰਿੰਸਦੀਪ ਸਿੰਘ ਨੂੰ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ।