ਥਾਂਦੇਵਾਲਾ ਸਕੂਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Publish Date: Thu, 14 May 2026 04:49 PM (IST)
Updated Date: Fri, 15 May 2026 04:03 AM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸ਼ਾਨਦਾਰ ਨਤੀਜੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਸਕੂਲ ਪ੍ਰਿੰਸੀਪਲ ਅਮਨੀਸ਼ ਲਤਾ ਨੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਵਧੀਆ ਬਣ ਸਕੇ। ਇਸ ਮੌਕੇ ਬੋਲਦਿਆਂ ਦਸਵੀਂ ਜਮਾਤ ਦੇ ਇੰਚਾਰਜ ਪਰਮਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਖ਼ਤ ਮਿਹਨਤ ਕਰਦੇ ਹਨ। ਉਨ੍ਹਾਂ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਆਉਂਦੇ ਹਨ। ਇਹ ਨਤੀਜੇ ਵਿਦਿਆਰਥੀਆਂ ਦਾ ਭਵਿੱਖ ਤੈਅ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਦਸਵੀਂ ਜਮਾਤ ’ਚੋਂ ਪਹਿਲਾ ਸਥਾਨ ’ਤੇ ਨਵਜੋਤ ਕੌਰ ਨੇ 91 ਪ੍ਰਤੀਸ਼ਤ, ਦੂਜਾ ਸਥਾਨ ਗੁਰਨੂਰ ਕੌਰ ਨੇ 86 ਪ੍ਰਤੀਸ਼ਤ ਤੇ ਗੁਰਲਾਲਪ੍ਰੀਤ ਸਿੰਘ ਤੇ ਆਦੀਵ ਸਿੰਘ ਨੇ 82 ਪ੍ਰਤੀਸ਼ਤ ਅੰਕ ਲੈਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਇਨ੍ਹਾਂ ਵਿਦਿਆਰਥੀਆਂ ਦਾ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ।