ਨੰਗਲ ਵਿਖੇ ਸਿੱਧੂ ਇਲੈਕਟ੍ਰੋਹੋਮਿਓਪੈਥਿਕ ਸੈਂਟਰ ਦਾ ਉਦਘਾਟਨ
ਮੋਗਾ ਦੇ ਪਿੰਡ ਨੰਗਲ ਬੌਡੇ-ਨੰਗਲ
Publish Date: Mon, 11 May 2026 03:30 PM (IST)
Updated Date: Tue, 12 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਮੋਗਾ ਦੇ ਪਿੰਡ ਨੰਗਲ ਬੌਡੇ-ਨੰਗਲ ਰੋਡ ਵਿਖੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿੱਧੂ ਇਲੈਕਟ੍ਰੋਹੋਮਿਓਪੈਥਿਕ ਸੈਂਟਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿਚ ਇਲੈਕਟ੍ਰੋਹੋਮਿਓਪੈਥੀ ਖ਼ੇਤਰ ਦੀਆਂ ਨਾਮਵਰ ਹਸਤੀਆਂ ਅਤੇ ਮਾਹਿਰ ਡਾਕਟਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਂਟਰ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਡਾ. ਸੰਜੀਵ ਸ਼ਰਮਾ, ਡਾ. ਸੁਰਿੰਦਰ ਠਾਕੁਰ ਅਤੇ ਡਾ. ਜਗਤਾਰ ਸਿੰਘ ਸੇਖੋਂ ਵੱਲੋਂ ਸਾਂਝੇ ਤੌਰ ’ਤੇ ਰੀਬਨ ਕੱਟ ਕੇ ਕੀਤਾ ਗਿਆ। ਇਸ ਉਪਰੰਤ ਪਵਿੱਤਰ ਜੋਤੀ ਪ੍ਰਜਲਣ ਦੀ ਰਸਮ ਅਦਾ ਕੀਤੀ ਗਈ, ਜਿਸ ਨਾਲ ਸਮਾਗਮ ਦੀ ਸ਼ੁਰੂਆਤ ਬਹੁਤ ਹੀ ਸਤਿਕਾਰਤ ਅਤੇ ਸੁਖਾਵੇਂ ਮਾਹੌਲ ਵਿਚ ਹੋਈ। ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਜੋਸਨ, ਕੋਰ ਕਮੇਟੀ ਮੈਂਬਰ ਡਾ. ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ, ਕੋਰ ਕਮੇਟੀ ਮੈਂਬਰ ਡਾ. ਜਸਵਿੰਦਰ ਸਿੰਘ ਸਮਾਧ ਭਾਈ, ਕੋਰ ਕਮੇਟੀ ਮੈਂਬਰ ਡਾ. ਸ਼ਿੰਦਰ ਸਿੰਘ ਕਲੇਰ, ਕੋਰ ਕਮੇਟੀ ਮੈਂਬਰ ਡਾ. ਜਗਜੀਤ ਸਿੰਘ ਗਿੱਲ ਮੋਗਾ, ਕੋਰ ਕਮੇਟੀ ਮੈਂਬਰ ਡਾ. ਜਗਮੋਹਣ ਸਿੰਘ ਧੂੜਕੋਟ, ਜਰਨਲ ਸਕੱਤਰ ਪਰਮਿੰਦਰ ਪਾਠਕ ਰਾਏਕੋਟ, ਪ੍ਰੈੱਸ ਸਕੱਤਰ ਡਾ. ਅਵਤਾਰ ਸਿੰਘ ਦੇਵਗਨ, ਆਫਿਸ ਸਕੱਤਰ ਡਾ. ਕਮਲਜੀਤ ਕੌਰ ਸੇਂਖੋ ਤੋਂ ਇਲਾਵਾ ਦੂਰ-ਦੁਰਾਡੇ ਤੋਂ ਆਏ ਕਈ ਹੋਰ ਨਾਮਵਰ ਡਾਕਟਰਾਂ ਨੇ ਹਾਜ਼ਰੀ ਭਰੀ। ਹਾਜ਼ਰ ਡਾਕਟਰਾਂ ਨੇ ਇਲੈਕਟ੍ਰੋਹੋਮਿਓਪੈਥੀ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਉਮੀਦ ਜਤਾਈ ਕਿ ਇਹ ਸੈਂਟਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਕਲੀਨਿਕ ਦੇ ਮਾਲਕ ਡਾ. ਪਰਮਜੀਤ ਸਿੰਘ ਸਿੱਧੂ ਅਤੇ ਡਾ. ਰਮਨਦੀਪ ਕੌਰ ਸਿੱਧੂ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡਾ ਮੁੱਖ ਉਦੇਸ਼ ਮਰੀਜ਼ਾਂ ਨੂੰ ਕੁਦਰਤੀ ਅਤੇ ਸੁਰੱਖਿਅਤ ਤਰੀਕੇ ਨਾਲ ਸਸਤਾ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਅਸੀਂ ਪੂਰੀ ਤਨਦੇਹੀ ਨਾਲ ਮਾਨਵਤਾ ਦੀ ਸੇਵਾ ਲਈ ਵਚਨਬੱਧ ਰਹਾਂਗੇ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸਿੱਧੂ ਪਰਿਵਾਰ ਨੂੰ ਇਸ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ।