ਗੁਰਸੇਵਕ ਸਿੰਘ ਜੈਤੋ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਕਾਂਗਰਸ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਪਕੜ ਵਧਾਉਣ ਲਈ ਲਗਾਤਾਰ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪੰਜਾਬ ਪ੍ਰਦੇਸ ਕਾਂਗਰਸ ਦੇ ਸਪੋਕਸਪਰਸਨ ਗੁਰਸੇਵਕ ਸਿੰਘ ਜੈਤੋ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸਰਗਰਮ ਅਤੇ ਵਫ਼ਾਦਾਰ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਸੈੱਲ ਫ਼ਰੀਦਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਗੁਰਸੇਵਕ ਸਿੰਘ ਜੈਤੋ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਜੈਤੋ ਹਲਕੇ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਾਂਗਰਸੀਆਂ ਨੇ ਉਮੀਦ ਜਤਾਈ ਕਿ ਗੁਰਸੇਵਕ ਸਿੰਘ ਜੈਤੋ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਖ਼ੂਬੀ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਗੁਰਸੇਵਕ ਸਿੰਘ ਜੈਤੋ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਮੂਹ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਮਹੱਤਵਪੂਰਨ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਐੱਸ.ਸੀ. ਸੈੱਲ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਸਾਬਕਾ ਮੰਤਰੀ ਉਪਿੰਦਰ ਕੁਮਾਰ ਸ਼ਰਮਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ‘ਬੱਬੂ ਬਰਾੜ’ ਤੇ ਸਾਬਕਾ ਪ੍ਰਧਾਨ ਅਜੈਪਾਲ ਸਿੰਘ ਸੰਧੂ, ਹਲਕਾ ਇੰਚਾਰਜ ਜੈਤੋ ਦਰਸ਼ਨ ਸਿੰਘ ਢਿੱਲਵਾਂ, ਮਹਿਲਾ ਕਾਂਗਰਸੀ ਆਗੂ ਬੀਬਾ ਜਾਵੇਦ ਅਖ਼ਤਰ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਤੇ ਸੰਜੀਵ ਭਾਰਦਵਾਜ ‘ਰਾਜਾ’, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ ਕਰੀਰਵਾਲੀ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਡਾ. ਮੁਹੰਮਦ ਸਲੀਮ ਖਿਲਜੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ, ਜ਼ਿਲ੍ਹਾ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ਿਲ੍ਹਾ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ, ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ ਰਾਜਦੀਪ ਸਿੰਘ ਔਲਖ (ਸਰਪੰਚ ਰਾਮੇਆਣਾ), ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ), ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ (ਭਲੂਰੀਆ) ਬਰਗਾੜੀ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ), ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ ਅਤੇ ਕਾਂਗਰਸ ਕਮੇਟੀ ਓਬੀਸੀ ਸੈੱਲ ਬਲਾਕ ਜੈਤੋ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਚੈਨਾ ਨੇ ਗੁਰਸੇਵਕ ਸਿੰਘ ਜੈਤੋ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।