ਆਰਕੇਐੱਸ ਸਕੂਲ 'ਚ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
ਆਰਕੇਐੱਸ ਸੀਨੀਅਰ ਸੈਕੰਡਰੀਗੁਰੂ ਰਵਿਦਾਸ ਜੀ ਦੀ ਜੀਵਨੀ ਸਬੰਧੀ ਦੱਸਦੇ ਹੋਏ ਬੱਚੇ।
Publish Date: Sun, 26 Apr 2026 03:52 PM (IST)
Updated Date: Mon, 27 Apr 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪ੍ਰਾਰਥਨਾ ਸਭਾ ਵਿਚ ਗੁਰੂ ਰਵੀਦਾਸ ਜੀ ਦੇ 650ਵਾਂ ਪ੍ਰਕਾਸ਼ ਪੁਰਬ ਨਾਲ ਸੰਬੰਧਤ ਗਤੀਵਿਧੀ ਕੀਤੀ ਗਈ। ਛੇਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਸੰਤ ਰਵੀਦਾਸ ਜੀ ਦੀ ਜੀਵਨੀ ’ਤੇ ਪ੍ਰਕਾਸ਼ ਪਾਇਆ ਗਿਆ ਅਤੇ ਪ੍ਰਸ਼ਨ ਉੱਤਰੀ ਗਤੀਵਿਧੀ ਵੀ ਕਰਵਾਈ ਗਈ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਅੰਤ ਵਿਚ ਸੰਤ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਧਾਰਨ ਕਰਨ ਅਤੇ ਉਨ੍ਹਾਂ ਦੁਆਰਾ ਅਪਣਾਏ ਰਸਤਿਆਂ ’ਤੇ ਚੱਲਣ ਲਈ ਸੌਂਹੁ ਚੁੱਕੀ ਗਈ। ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਨੇ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੂੰ ਸੰਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਮਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਨੂੰ ਸੱਚਾਈ ਅਤੇ ਇਮਾਨਦਾਰੀ ਦੇ ਰਸਤੇ ’ਤੇ ਚੱਲ ਕੇ ਇਕ ਚੰਗਾ ਨਾਗਰਿਕ ਬਣਨ ਲਈ ਕਿਹਾ।