ਪਿੰਡ ਮੱਲਣ ਦੇ ਕੱਟੜ ਕਾਂਗਰਸੀ ਪਰਿਵਾਰ ‘ਆਪ’ ਵਿਚ ਸ਼ਾਮਲ
ਪਿੰਡ ਮੱਲਣ ਦੇ ਕੱਟੜ ਕਾਂਗਰਸੀ ਪਰਿਵਾਰ ਆਪ ’ਚ ਸ਼ਾਮਿਲ
Publish Date: Sun, 03 May 2026 04:20 PM (IST)
Updated Date: Mon, 04 May 2026 04:05 AM (IST)
ਦਵਿੰਦਰ ਬਾਘਲਾ, ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਦੋਦਾ : ਪਿੰਡ ਮੱਲਣ ਵਿਖੇ ਸਰਪੰਚ ਵੀਰਪਾਲ ਕੌਰ ਦੀ ਪ੍ਰੇਰਣਾ ਸਦਕਾ ਕੱਟੜ ਕਾਂਗਰਸੀ ਪਰਿਵਾਰ ਪਿੰਡ ਮੱਲਣ ਤੋਂ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਸ:ਲੱਖਾ ਸਿੰਘ ਮੈਂਬਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਪਰਿਵਾਰ ਸਮੇਤ ਸ਼ਾਮਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਪਾਰਟੀ ’ਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ਼ਮਿੰਦਰ ਸਿੰਘ ਜ਼ਿਲ੍ਹਾ ਪਰਿਸ਼ਦ ਮੈਂਬਰ ਕੋਟਲੀ ਅਬਲੂ, ਰਾਜਾ ਸਿੰਘ ਮੱਲਣ ਆਪ ਆਗੂ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ। ਇਸ ਦੌਰਾਨ ਨਵੇਂ ਸ਼ਾਮਿਲ ਹੋਏ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨ ਦਾ ਅਹਿਦ ਲਿਆ।