ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਡਾ. ਬਾਂਸਲ
ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਡਾ. ਸੁਨੀਲ ਬਾਂਸਲ
Publish Date: Wed, 15 Apr 2026 04:21 PM (IST)
Updated Date: Wed, 15 Apr 2026 04:24 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਅਗੇਤੇ ਪ੍ਰਬੰਧ ਕਰਨ ਸ਼ੁਰੂ ਕਰਨ ਦਿੱਤੇ ਗਏ ਹਨ ਜਿਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ’ਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਇਸ ਸਬੰਧ ’ਚ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਇਸ ਕਰਕੇ ਮੱਛਰਾਂ ਦੀ ਪੈਦਾਇਸ਼ ’ਚ ਵਾਧਾ ਹੋ ਸਕਦਾ ਹੈ ਜਿਸ ਨਾਲ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਖਤਰਾ ਬਣ ਜਾਂਦਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਬਚਾਅ ਲਈ ਅਗੇਤੇ ਪ੍ਰਬੰਧ ਸ਼ੁਰੁ ਕਰ ਦਿੱਤੇ ਗਏ ਹਨ ਜਿਸ ਦੇ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ’ਚ ਵੱਖ ਵੱਖ ਏਰੀਏ ’ਚ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆ ਹਨ ਤੇ ਇਹ ਗਤੀਵਿਧੀਆਂ ਹੁਣ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਅਬੋਹਰ ਰੋਡ, ਗੋਨਿਆਣਾ ਰੋਡ, ਬੱਸ ਸਟੈਂਡ ਦੇ ਨੇੜੇ ਦਾ ਏਰੀਏ ’ਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਤੇ ਖੜੇ ਪਾਣੀ ’ਚ ਲਾਰਵਾ ਵਿਰੋਧੀ ਸਪਰੇਅ ਕੀਤਾ ਗਿਆ ਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਤੇ ਸਰੀਰ ’ਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ’ਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦੇ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਏਐਮਓ ਵਿਨੋਦ ਕੁਮਾਰ, ਲਾਲ ਚੰਦ ਹੈਲਥ ਇੰਸਪੈਕਟਰ, ਸਿਹਤ ਵਰਕਰ ਸ਼ਮਸ਼ੇਰ ਸਿੰਘ, ਮਨੀਸ਼ ਕੁਮਾਰ, ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਵਕੀਲ ਸਿੰਘ ਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।