ਰਿਸ਼ੀ ਮਾਡਲ ਸਕੂਲ ’ਚ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ
ਰਿਸ਼ੀ ਮਾਡਲ ਸਕੂਲ ਵਿੱਚ ਅੱਖਾਂ ਦੀ ਜਾਂਚ ਸਬੰਧੀ ਲਾਇਆ ‘ਕੈਂਪ’
Publish Date: Sat, 02 May 2026 03:40 PM (IST)
Updated Date: Sun, 03 May 2026 04:02 AM (IST)
ਜਗਤਾਰ ਸਿੰਘ ਬਰਾੜ ਪੰਜਾਬੀ ਜਾਗਰਣ ਪੰਜਗਰਾਈਂ ਕਲਾਂ : ਸਥਾਨਕ ਰਿਸ਼ੀ ਮਾਡਲ ਸਕੂਲ ਵੱਲੋਂ ਆਪਟੀਟੈੱਂਕ ਆਈ ਕੇਅਰ ਦੇ ਸਹਿਯੋਗ ਨਾਲ਼ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਾਇਆ ਗਿਆ। ਕੈਂਪ ਦੌਰਾਨ ਸਕੂਲ ਦੇ ਪ੍ਰਾਇਮਰੀ ਵਿੰਗ ਤੋਂ ਸੀਨੀਅਰ ਸੈਕੰਡਰੀ ਵਿੰਗ ਵਿਦਿਆਰਥੀਆਂ ਦੀ ਨਜ਼ਰ ਦੀ ਜਾਂਚ ਕਰਨ ਦੇ ਨਾਲ਼-ਨਾਲ਼ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਉਨ੍ਹਾਂ ਤੋਂ ਬਚਣ ਦੇ ਉਪਾਅ ਵੀ ਦੱਸੇ ਗਏ। ਇਸ ਦੌਰਾਨ ਆਪਟੀਟੈੱਕ ਆਈ ਕੇਅਰ ਦੇ ਸੰਚਾਲਕ ਗੁਰਪਾਲ ਸਿੰਘ ਵੱਲੋਂ ਛੋਟੀ ਉਮਰ ਦੇ ਬੱਚਿਆਂ ਦੇ ਨਜ਼ਰ ਸਬੰਧੀ ਹੋਣ ਵਾਲੇ ਨੁਕਸਾਂ ਦੀ ਜਾਂਚ ਅਤੇ ਇਲਾਜ ਤੋਂ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਖਾਂ ਦੇ ਇਲਾਜ ਸਬੰਧੀ ਕੀਤੀ ਗਈ ਜ਼ਰਾ ਜਿੰਨੀ ਅਣਗਹਿਲੀ ਮਨੁੱਖ ਨਜ਼ਰ ਦੀ ਰੌਸ਼ਨੀ ਤੋਂ ਵਾਂਝਾ ਕਰ ਸਕਦੀ ਹੈ। ਕੈਂਪ ਦੇ ਅਖ਼ੀਰ ਵਿੱਚ ਸਕੂਲ ਦੀ ਚੇਅਰਪਰਸਨ ਮੈਡਮ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ਸੀਪਲ ਗਗਨਦੀਪ ਸਿੰਘ ਵੱਲੋਂ ਆਪਟੀਟੈੱਕ ਆਈ ਕੇਅਰ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪਰਦੀਪ ਸਿੰਘ ਚਹਿਲ, ਵਾਈਸ ਪਿ੍ਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।