ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਗੋਲਡ ਮੈਡਲ
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰ
Publish Date: Sat, 14 Mar 2026 04:04 PM (IST)
Updated Date: Sat, 14 Mar 2026 04:06 PM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਸਿਲਵਰ ਜ਼ੋਨ ਓਲੰਪੀਅਡ ਫਾਊਂਡੇਸ਼ਨ ਵੱਲੋਂ ਕਰਵਾਈਆਂ ਗਈਆਂ ਵੱਖ ਵੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ ਕੁੱਲ 35 ਵਿਦਿਆਰਥੀਆਂ ਨੇ ਭਾਗ ਲਿਆ। ਇਹ ਪ੍ਰੀਖਿਆਵਾਂ ਅੰਗਰੇਜ਼ੀ, ਗਣਿਤ, ਜਨਰਲ ਨੋਲੇਜ, ਕੰਪਿਊਟਰ ਅਤੇ ਹਿੰਦੀ ਵਿਸ਼ਿਆਂ ਵਿਚ ਕਰਵਾਈਆਂ ਗਈਆਂ ਸਨ। ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵਿਦਿਆਰਥੀਆਂ ਨੇ ਗੋਲਡ ਮੈਡਲ, 5 ਵਿਦਿਆਰਥੀਆਂ ਨੇ ਸਿਲਵਰ ਮੈਡਲ ਅਤੇ 2 ਵਿਦਿਆਰਥੀਆਂ ਨੇ ਬ੍ਰਾਂਜ਼ ਮੈਡਲ ਹਾਸਲ ਕੀਤੇ ਜਦਕਿ ਹੋਰ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਲਬਧੀ ’ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਮਨਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਵੱਧ ਤੋਂ ਵੱਧ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਵਿਦਿਆਰਥੀਆਂ ਦੀ ਇਸ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।