ਡੀਏਵੀ ਕਾਲਜ ਮਲੋਟ ਵਿਖੇ ਮਨਾਇਆ ਹੋਲੀ ਦਾ ਤਿਉਹਾਰ
ਡੀਏਵੀ ਕਾਲਜ ਮਲੋਟ ਵਿਖੇ ਮਨਾਇਆ ਹੋਲੀ ਦਾ ਤਿਉਹਾਰ
Publish Date: Tue, 03 Mar 2026 04:23 PM (IST)
Updated Date: Tue, 03 Mar 2026 04:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਡੀਏਵੀ ਕਾਲਜ ਮਲੋਟ ਦੇ ਕਾਰਜਕਾਰੀ ਪ੍ਰਿੰਸੀਪਲ ਸੁਦੇਸ਼ ਕੁਮਾਰ ਗਰੋਵਰ ਅਤੇ ਈਐਮਏ ਐਂਡ ਯੂਥ ਵੈਲਫੇਅਰ ਵਿਭਾਗ ਦੇ ਮੁਖੀ ਡਾ. ਮੁਕਤਾ ਮੁਟਨੇਜਾ ਦੇ ਦਿਸ਼ਾ ਨਿਰਦੇਸ਼ ਹੇਠ ‘ਗ੍ਰੀਨ ਹੋਲੀ’ ਥੀਮ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ। ਭਾਰਤ ਵੱਖ-ਵੱਖ ਤਿਉਹਾਰਾਂ ਦਾ ਦੇਸ਼ ਹੈ। ਹੋਲੀ ਦਾ ਤਿਉਹਾਰ ਬਸੰਤ ਰੁੱਤ ਦਾ ਸੁਨੇਹਾ ਦੇਣ ਵਾਲਾ ਤਿਉਹਾਰ ਮੰਨਿਆ ਜਾਂਦਾ ਹੈ। ਕਾਲਜ ਦੇ ਪ੍ਰਿੰਸੀਪਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਮਿਲਵਰਤਣ, ਸਦਭਾਵਨਾ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਰਾਹੀਂ ਗੀਤ ਸੰਗੀਤ ਅਤੇ ਨੱਚ ਟੱਪ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਮੈਡਮ ਰਿੰਪੂ ਅਤੇ ਰਾਮ ਮਨੋਜ ਸ਼ਰਮਾ ਸਹਿਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਰਿਹਾ।