ਭਲਕੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ, ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ; ਪੜ੍ਹੋ ਤਾਜ਼ਾ ਹੁਕਮ
23 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਾਰੇ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ ਬੰਦ ਰਹਿਣ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Publish Date: Fri, 22 Sep 2023 01:53 PM (IST)
Updated Date: Fri, 22 Sep 2023 04:51 PM (IST)
ਹਰਪ੍ਰੀਤ ਚਾਨਾ, ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ 23 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਾਰੇ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ ਬੰਦ ਰਹਿਣ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਬਾਬਾ ਸ਼ੇਖ ਫਰੀਦ ਦੇ ਆਗਮਨ ਪੁਰਬ ਦੇ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਵਾਰ ਜ਼ਿਲ੍ਹੇ 'ਚ 23 ਸਤੰਬਰ ਨੂੰ ਮੁਕੰਮਲ ਛੁੱਟੀ ਰਹੇਗੀ।