ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ
ਮੋਗਾ ਦੇ ਜੁਡੀਸ਼ੀਅਲ ਕੋਰਟਸ
Publish Date: Sun, 17 May 2026 03:22 PM (IST)
Updated Date: Mon, 18 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੀਲਮ ਅਰੋੜਾ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਸੀਨੀਅਰ ਸੁਪਰਡੈਂਟ ਆਫ ਪੁਲਿਸ ਸਰਤਾਜ ਸਿੰਘ ਚਾਹਲ, ਮੋਗਾ ਦੇ ਸਾਰੇ ਜੁਡੀਸ਼ੀਅਲ ਅਫ਼ਸਰਾਨ ਅਤੇ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ ਅਤੇ ਬਾਰ ਐਸੋਸੀਏਸ਼ਨ, ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸੰਦੀਪ ਅਰੋੜਾ, ਸੀਨੀਅਰ ਵਕੀਲ ਸਾਹਿਬਾਨਾਂ ਅਤੇ ਬਾਰ ਦੇ ਮੈਂਬਰ ਸਾਹਿਬਾਨਾਂ ਨੇ ਮੋਗਾ ਪਹੁੰਚਣ ’ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਹਾਈਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀਆਂ ਮੋਗਾ ਅੰਦਰ ਜੋ ਅੱਜ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰਦਾ ਉਦਘਾਟਨ ਕੀਤਾ ਗਿਆ ਹੈ, ਇਸ ਨਾਲ ਸੰਵੇਦਨਸ਼ੀਲ ਗਵਾਹਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਇਸ ਸੈਂਟਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸੰਵੇਦਨਸ਼ੀਲ ਗਵਾਹਾਂ ਨੂੰ ਅਪਰਾਧਿਕ ਕਾਰਵਾਈਆਂ ਵਿਚ ਗਵਾਹੀ ਦੇਣ ਲਈ ਇੱਕ ਸੁਰੱਖਿਅਤ, ਸੂਖ਼ਮ ਅਤੇ ਰੁਕਾਵਟ-ਮੁਕਤ ਵਾਤਾਵਰਣ ਪ੍ਰਦਾਨ ਕਰਦੇ ਹਨ। ਇਸ ਮੌਕੇ ਅਮਰਜੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਬਿਸ਼ਨ ਸਰੂਪ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਮੁਨੀਸ਼ ਅਰੋੜਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼ਿਵ ਮੋਹਨ ਗਰਗ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਰਾਵੀ ਇੰਦਰ ਕੌਰ ਸੰਧੂ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਪੁਸ਼ਪਾ ਰਾਣੀ, ਸਿਵਲ ਜੱਜ ਸੀਨੀਅਰ ਡਵੀਜ਼ਨ, ਮਮਤਾ ਕੱਕੜ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸਿਮਰਨ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਇਤੂ ਸੋਢੀ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਹੋਰ ਜੱਜ ਸਾਹਿਬਾਨ ਇਨਸਾਨ, ਲਵਲੀਨ ਸੰਧੂ, ਆਸ਼ਿਮਾ ਸ਼ਰਮਾ, ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ, ਪਾਰਿਕਾ, ਸਾਰੇ ਸਿਵਲ ਜੱਜ ਜੂਨੀਅਰ ਡਵੀਜ਼ਨ, ਵਕੀਲ ਸਾਹਿਬਾਨ, ਮੋਗਾ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਆਦਿ ਵੀ ਹਾਜ਼ਰ ਸਨ।