ਹਨੀ ਫੱਤਣਵਾਲਾ ਨੇ ਕੀਤਾ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਸਰਦੂਲ ਸਿੰਘ ਦੇ ਦਿਹਾਂਤ ’ਤੇ ਦੁੱਖ ਸਾਂਝਾ
Publish Date: Mon, 27 Apr 2026 04:37 PM (IST)
Updated Date: Mon, 27 Apr 2026 04:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਸੰਗੂਧੌਣ ਵਾਸੀ ਸਰਦੂਲ ਸਿੰਘ ਜਿੰਨਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਭਾਣਜੇ ਨਿਰਭੈਅ ਸਿੰਘ ਨਾਲ ਅਫਸੋਸ ਪ੍ਰਗਟ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਦਿਆਂ ਹਮਦਰਦੀ ਪ੍ਰਗਟ ਕੀਤੀ। ਹਨੀ ਫੱਤਣਵਾਲਾ ਨੇ ਕਿਹਾ ਕਿ ਸਰਦੂਲ ਸਿੰਘ ਇਕ ਨੇਕ ਦਿਲ ਤੇ ਮਿਲਣਸਾਰ ਵਿਅਕਤੀ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਇਕਬਾਲ ਸਿੰਘ ਬਰਾੜ, ਐਡਵੋਕੇਟ ਗੁਰਮੀਤ ਸਿੰਘ, ਕਿਸਾਨ ਆਗੂ ਨਿਰਮਲ ਸਿੰਘ, ਹਰਮਨ ਸੰਧੂ ਤੇ ਹੋਰ ਬਹੁਤ ਸਾਰੀ ਸੰਗਤ ਤੇ ਪਿੰਡ ਵਾਸੀ ਹਾਜਰ ਸਨ।