ਹਨੀ ਫੱਤਣਵਾਲਾ ਨੇ ਕੀਤਾ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ
Publish Date: Sun, 18 Jan 2026 04:09 PM (IST)
Updated Date: Sun, 18 Jan 2026 04:13 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਚੱਕ ਗਾਂਧਾ ਸਿੰਘ ਵਾਲਾ ਵਾਸੀ ਜਸਵਿੰਦਰ ਸਿੰਘ (47) ਜਿੰਨਾ ਦਾ ਹਾਰਟ ਅਟੈਕ ਨਾਲ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਦਿਹਾਂਤ ’ਤੇ ਮ੍ਰਿਤਕ ਦੇ ਪੁੱਤਰ ਰਾਜਿੰਦਰ ਸਿੰਘ ਨਾਲ ਅਫਸੋਸ ਪ੍ਰਗਟ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਹਨੀ ਫੱਤਣਵਾਲਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਇੱਕ ਮਿਹਨਤੀ ਇਨਸਾਨ ਸੀ ਜੋ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਉਸਾਰੀ ਦਾ ਕੰਮ ਕਰਕੇ ਸਾਰੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਉਹਨਾਂ ਕਿਹਾ ਕਿ ਜਸਵਿੰਦਰ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਜੈਰਾਜ ਸਿੰਘ ਬਰਾੜ ਫੱਤਣਵਾਲਾ, ਗੁਰਬੀਰ ਸਿੰਘ ਔਲਖ, ਹੇਮੰਤ ਕੁਮਾਰ, ਗੁਰਦੇਵ ਸਿੰਘ, ਬਸੰਤ ਸਿੰਘ ਤੋਂ ਇਲਾਵਾ ਰਿਸ਼ਤੇਦਾਰ, ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰ ਹਾਜਰ ਸਨ।