ਅੱਠਵੀਂ ਜਮਾਤ ’ਚੋਂ ਅੱਵਲ ਤਮੰਨਾ ਦਾ ਸਨਮਾਨ
ਅੱਠਵੀਂ ਜਮਾਤ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ
Publish Date: Sat, 25 Apr 2026 04:56 PM (IST)
Updated Date: Sun, 26 Apr 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਜੈਤੋ ਵੱਲੋਂ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਜੈਤੋ ਦੀ ਹੋਣਹਾਰ ਵਿਦਿਆਰਥਣ ਤਮੰਨਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਤਮੰਨਾ ਪੁੱਤਰੀ ਨਰਿੰਦਰ ਕੁਮਾਰ/ਸੁਨੀਤਾ ਰਾਣੀ ਨੇ ਅੱਠਵੀਂ ਜਮਾਤ ਵਿਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਓਮ ਭੂਸ਼ਣ (ਮਾਲਕ ਭੂਸ਼ਣ ਡਿਜ਼ੀਟਲ ਸਟੂਡੀਓ (ਸਾਹਮਣੇ ਮਾਤਾ ਸ਼ੀਤਲਾ ਦੇਵੀ ਮੰਦਰ) ਨਿਊ ਮਾਰਕੀਟ ਜੈਤੋ) ਨੇ ਹੋਣਹਾਰ ਵਿਦਿਆਰਥਣ ਤਮੰਨਾ, ਉਸ ਦੇ ਪਿਤਾ ਨਰਿੰਦਰ ਕੁਮਾਰ, ਮਾਤਾ ਸੁਨੀਤਾ ਰਾਣੀ, ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ, ਸਮੂਹ ਸਟਾਫ਼ ਅਤੇ ਪੂਰੇ ਜੈਤੋ ਹਲਕੇ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਨਾ ਸਮਾਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣ ਤਮੰਨਾ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਸ ਨਾਲ ਸਿੱਖਿਆ ਪ੍ਰਤੀ ਰੁਝਾਨ ਹੋਰ ਵਧੇਗਾ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਜਸਪਾਲ ਸਿੰਘ, ਅਨਿਲ ਕੁਮਾਰ, ਬਸੰਤ ਸਿੰਘ ਅਤੇ ਮਾਨਵ ਬਾਂਸਲ ਵੱਲੋਂ ਵਿਦਿਆਰਥਣ ਤਮੰਨਾ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਸ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਪੰਜਾਬ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਜੈਤੋ ਦੇ ਅਹੁਦੇਦਾਰ ਨਰੇਸ਼ ਕੁਮਾਰ ਸ਼ਿਵਾ, ਜਤਿੰਦਰ ਕੁਮਾਰ ਲੱਕੀ, ਨਰੇਸ਼ ਕੁਮਾਰ, ਵੀਰਪਾਲ ਸ਼ਰਮਾ ਰੋੜੀਕਪੂਰਾ, ਗੁਰਭਜਨ ਸਿੰਘ ਮਾਨ ਰੋੜੀਕਪੂਰਾ, ਮਨਜੀਤ ਸਿੰਘ ਰਾਣਾ, ਪ੍ਰਕਾਸ਼ ਸਿੰਘ ਰਾਜਾ, ਤੇਜਿੰਦਰ ਸਿੰਘ ਢਿੱਲੋਂ, ਸਵਰਨ ਸਿੰਘ ਨਿਆਮੀਵਾਲਾ, ਲਵਪ੍ਰੀਤ ਸਿੰਘ ਲਵੀ, ਮਨੋਜ਼ ਕੁਮਾਰ ਮੌਜੀ, ਸੋਨੂੰ ਕੁਮਾਰ, ਹਰਸ਼ੀਤ ਬਾਂਸਲ, ਬਲਜੀਤ ਸਿੰਘ, ਨਰੇਸ਼ ਕੁਮਾਰ ਰੰਗਾ, ਸੁਖਮੰਦਰ ਸਿੰਘ ਸਿੱਧੂ ਆਦਿ ਨੇ ਵੀ ਵਿਦਿਆਰਥਣ ਤਮੰਨਾ ਅਤੇ ਸਮੁੱਚੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਦਿਆਰਥਣ ਤਮੰਨਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ, ਸਕੂਲ ਅਤੇ ਅਧਿਆਪਕਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਸਦਕਾ ਹੀ ਉਹ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕਰ ਸਕੀ ਹੈ। ਉਹ ਉੱਚ ਸਿੱਖਿਆ ਹਾਸਿਲ ਕਰਕੇ ਵੱਡਾ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੀ ਹੈ।