ਸ੍ਰੀ ਮੁਕਤਸਰ ਸਾਹਿਬ 'ਚ ਵੋਟਰਾਂ ਅੰਦਰ ਭਾਰੀ ਉਤਸ਼ਾਹ: 187 ਬੂਥਾਂ 'ਤੇ ਵੋਟਿੰਗ ਸ਼ੁਰੂ, ਸੁਰੱਖਿਆ ਲਈ 1500 ਪੁਲਿਸ ਕਰਮਚਾਰੀ ਤਾਇਨਾਤ
ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਮੁਕਤਸਰ, ਮਲੋਟ ਅਤੇ ਗਿੱਦੜਬਾਹਾ ਵਿੱਚ ਕੌਂਸਲਰ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਹੈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। 187 ਬੂਥਾਂ ’ਤੇ ਸੀਸੀਟੀਵੀ ਨਿਗਰਾਨੀ ਹੇਠ ਵੋਟਿੰਗ ਹੋ ਰਹੀ ਹੈ। ਲੋਕ ਨੇ ਬੂਥਾਂ ’ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਵੋਟਿੰਗ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਹੈ। ਲੋਕ ਸਵੇਰੇ 7:30 ਵਜੇ ਤੋਂ ਹੀ ਬੂਥਾਂ ’ਤੇ ਪਹੁੰਚਣਾ ਸ਼ੁਰੂ ਹੋ ਗਏ ਸਨ।
Publish Date: Tue, 26 May 2026 08:45 AM (IST)
Updated Date: Tue, 26 May 2026 08:48 AM (IST)
ਭੰਵਰਾ, ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ। ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਮੁਕਤਸਰ, ਮਲੋਟ ਅਤੇ ਗਿੱਦੜਬਾਹਾ ਵਿੱਚ ਕੌਂਸਲਰ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਹੈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। 187 ਬੂਥਾਂ ’ਤੇ ਸੀਸੀਟੀਵੀ ਨਿਗਰਾਨੀ ਹੇਠ ਵੋਟਿੰਗ ਹੋ ਰਹੀ ਹੈ। ਲੋਕ ਨੇ ਬੂਥਾਂ ’ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਵੋਟਿੰਗ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਹੈ। ਲੋਕ ਸਵੇਰੇ 7:30 ਵਜੇ ਤੋਂ ਹੀ ਬੂਥਾਂ ’ਤੇ ਪਹੁੰਚਣਾ ਸ਼ੁਰੂ ਹੋ ਗਏ ਸਨ।
ਸਖ਼ਤ ਸੁਰੱਖਿਆ ਹੇਠ ਹੋ ਰਹੀ ਇਸ ਚੋਣ ਲਈ 1500 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਚੋਣ ਮੈਦਾਨ ਵਿੱਚ 436 ਉਮੀਦਵਾਰ ਹਨ।
ਮੁਕਾਬਲਾ 'ਆਪ', ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੈ ਪਰ ਆਜ਼ਾਦ ਉਮੀਦਵਾਰ ਵੀ ਸਮੀਕਰਨ ਵਿਗਾੜ ਸਕਦੇ ਹਨ।
ਕਿੱਥੇ ਕਿੰਨੇ ਬੂਥ-
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਅਨੁਸਾਰ, ਕੁੱਲ 187 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਮੁਕਤਸਰ ਦੇ 31 ਵਾਰਡਾਂ ਵਿੱਚ 85 ਬੂਥ, ਗਿੱਦੜਬਾਹਾ ਦੇ 19 ਵਾਰਡਾਂ ਵਿੱਚ 41 ਬੂਥ ਅਤੇ ਮਲੋਟ ਦੇ 27 ਵਾਰਡਾਂ ਵਿੱਚ 61 ਬੂਥ ਹਨ। ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਬੂਥਾਂ 'ਤੇ ਕੈਮਰੇ ਲਗਾਏ ਗਏ ਹਨ ਅਤੇ ਪੂਰੀ ਵੋਟਿੰਗ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।