ਨਸ਼ਿਆਂ ਨੂੰ ਨੱਥਣ ਲਈ ਕੀਤੇ ਜਾ ਰਹੇ ਹਰ ਸੰਭਵ ਯਤਨ : ਖੁੱਡੀਆਂ
ਖੁੱਡੀਆਂ ਵੱਲੋਂ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਵਾ 'ਚ ਅਹਿਮ ਮੀਟਿੰਗ
Publish Date: Sun, 08 Feb 2026 07:14 PM (IST)
Updated Date: Sun, 08 Feb 2026 07:17 PM (IST)

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਲੰਬੀ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡ ਪੰਜਾਵਾ ਵਿਖੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੀਡੀਸੀ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀ ਹਾਜ਼ਰੀ ’ਚ ਵੀਡੀਸੀ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਐਪ ਬਾਰੇ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਦੇ ਮੋਬਾਇਲ ਫੋਨ ਵਿੱਚ ਇੰਨਸਟਾਲ ਕਰਵਾਕੇ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਉਨਾਂ ਜਾਣਕਾਰੀ ਦਿੰਦਿਆਂ ਕਿ ਦੱਸਿਆ ਕੀ ਅੱਜ 12 ਵੀਡੀਸੀ ਮੈਂਬਰਾਂ ਨੂੰ ਇਸ ਐਪ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਹੈ ਇਸ ਐਪ ਦੇ ਜਰੀਏ ਉਨਾਂ ਦੀ ਲੋਗਿਨ ਆਈਡੀ ਬਣਾਈ ਗਈ ਹੈ ਜਿਸ ਨਾਲ ਉਹ ਆਪਣੀ ਆਈਡੀ. ਤੇ ਪ੍ਰਾਪਤ ਹੋਈਆਂ ਨਸ਼ਿਆਂ ਸਬੰਧੀ ਸ਼ਿਕਾਇਤਾਂ ਨੂੰ ਅਗਲੇ ਉੱਚ ਅਧਿਕਾਰੀਆਂ ਨੂੰ ਭੇਜ ਸਕਦੇ ਹਨ ਤੇ ਉਨਾਂ ਵੱਲੋਂ ਭੇਜੀ ਗਈ ਜਾਣਕਾਰੀ ਦਾ ਸਟੇਟਸ ਵੀ ਪਤਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਨੱਥ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਸਮੂਹ ਹਾਜ਼ਰੀਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਸਭਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਪਿੰਡ ’ਚ ਨਸ਼ਾ ਵੇਚਣ ਸਬੰਧੀ ਜਾਂ ਨਸ਼ਾ ਤਸਕਰ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਵੀਡੀਸੀ ਮੈਂਬਰਾਂ ਨਾਲ ਸਾਂਝੀ ਕਰ ਸਕਦੇ ਹਨ ਤੇ ਉਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ, ਹਰਪਾਲ ਸਿੰਘ ਸੰਧੂ, ਮੰਗਲ ਸਿੰਘ, ਰਮੇਸ਼ ਕੁਮਾਰ, ਸੰਦੀਪ, ਮਨਸ਼ਿੰਦਰ ਸਿੰਘ, ਮੰਗਤ ਰਾਮ, ਗੁਰਸ਼ਰਨ ਸਿੰਘ, ਅਮ੍ਰਿੰਤ ਸਿੰਘ, ਦਿਲਜੀਤ ਸਿੰਘ, ਸੋਨੀ, ਅਮਨਦੀਪ ਸਿੰਘ, ਹਰਇੰਦਰ ਸਿੰਘ, ਸਮੂਹ ਪਿੰਡਾਂ ਦੇ ਪੰਚ ਸਰਪੰਚ, ਵੀਡੀਸੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।