ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਹੋਈ ਮਹੱਤਵਪੂਰਨ ਮੀਟਿੰਗ
ਆਮ ਆਦਮੀ ਪਾਰਟੀ ਦੀ
Publish Date: Fri, 08 May 2026 03:24 PM (IST)
Updated Date: Sat, 09 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮੋਗਾ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ। ਜ਼ੋਨ ਇੰਚਾਰਜ ਅਜਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਖਾਂਬੇ, ਜ਼ਿਲ੍ਹਾ ਸਕੱਤਰ ਲਵਲੀ ਸਿੰਗਲਾ ਅਤੇ ਹਲਕਾ ਕੋਆਰਡੀਨੇਟਰ ਦਰਸ਼ਨ ਕੌਰ ਮੌਜੂਦ ਸਨ। ਇਸ ਮੌਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਕ ਰੋਡਮੈਪ ਤਿਆਰ ਕੀਤਾ ਗਿਆ, ਜਿਸ ਵਿਚ ਬਲਾਕ ਪ੍ਰਧਾਨਾਂ ਅਤੇ ਸਖੀਆਂ ਨੂੰ ਬੂਥ ਪੱਧਰ ਤੱਕ ਸ਼ਾਮਲ ਕੀਤਾ ਗਿਆ। ਮੀਟਿੰਗ ’ਚ 2027 ਦੀਆਂ ਚੋਣਾਂ ਲਈ ਔਰਤਾਂ ਦੀ ਸੰਗਠਨਾਤਮਿਕ ਤਾਕਤ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਲਿਜਾਣ ਦੀ ਜ਼ਰੂਰਤ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ।ਮੀਟਿੰਗ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਹਿੱਸਾ ਲਿਆ। ਜ਼ਿਲ੍ਹਾ ਸਕੱਤਰ ਲਵਲੀ ਸਿੰਗਲਾ ਨੇ ਵੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਔਰਤ ਦ੍ਰਿੜ ਇਰਾਦੇ ਨਾਲ ਅੱਗੇ ਵਧਦੀ ਹੈ ਤਾਂ ਉਹ ਸਮਾਜ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ। ਉਨ੍ਹਾਂ ਔਰਤਾਂ ਨੂੰ ਸਮਾਜ ਅਤੇ ਰਾਜਨੀਤੀ ਵਿਚ ਆਤਮਵਿਸ਼ਵਾਸ ਅਤੇ ਹਿੰਮਤ ਨਾਲ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ’ਚ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਨੂੰ ਇਕ ਕਿਤਾਬ ਦੇ ਰੂਪ ਵਿਚ ਪ੍ਰਕਾਸ਼ਿਤ ਕੀਤਾ ਗਿਆ ਹੈ। ਜਿਸ ਵਿਚ ਔਰਤਾਂ ਨੂੰ ਲੋਕਾਂ ਵਿਚ ਜਾਣ, ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਉਣ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।