ਵਿਧਾਇਕ ਅਮੋਲਕ ਸਿੰਘ ਵੱਲੋਂ ਢੈਪਈ ਸਕੂਲ ’ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ-2’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਢੈਪਈ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਕਲਾਸ ਰੂਮ ਦਾ ਰਸਮੀ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿਚ ਅਤਿ ਆਧੁਨਿਕ ਬੁਨਿਆਦੀ ਢਾਂਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿੱਥੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉੱਥੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਹੈਪੀਨੱਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਬੱਸ ਸਰਵਿਸ ਸ਼ੁਰੂ ਕਰਨਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਦੀ ਨਿਯੁਕਤੀ, ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਅਤੇ ਇੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਤੋਂ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਹੈੱਡ ਟੀਚਰ ਹੁਕਮ ਚੰਦ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਸਿੱਖਿਆ ਦੇ ਖੇਤਰ ’ਚ ਆਈ ਸੱਚਮੁੱਚ ਦੀ ਕ੍ਰਾਂਤੀ ਨੂੰ ਵੱਡੀ ਪ੍ਰਾਪਤੀ ਦੱਸਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਵੱਲੋਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਪੰਚ ਨਿਰਪਿੰਦਰ ਕੌਰ, ਪੰਚ ਜਗਸੀਰ ਸਿੰਘ, ਪੰਚ ਜਸਪਾਲ ਸਿੰਘ, ਪੰਚ ਸਰਬਜੀਤ ਕੌਰ, ਪੰਚ ਗੁਰਮੀਤ ਕੌਰ, ਪੰਚ ਪੂਰਨ ਸਿੰਘ, ਪੰਚ ਜੱਗਾ ਸਿੰਘ, ਬਲਾਕ ਸੰਮਤੀ ਮੈਂਬਰ ਬੀਬੀ ਗੁਰਵਿੰਦਰ ਕੌਰ, ਕੁਲਬੀਰ ਸਿੰਘ ਨੰਬਰਦਾਰ, ਜੱਸਾ ਸਿੰਘ ਚਹਿਲ, ਧਰਮ ਸਿੰਘ ‘ਲੱਭਾ ਭਾਊ’ ਤੋਂ ਇਲਾਵਾ ਸਕੂਲ ਦੇ ਹੈੱਡ ਟੀਚਰ ਹੁਕਮ ਚੰਦ, ਈਟੀਟੀ ਟੀਚਰ ਜਸਵਿੰਦਰ ਸਿੰਘ, ਅਧਿਆਪਕ ਸ਼ਰਨਜੀਤ ਸਿੰਘ, ਅਧਿਆਪਕ ਪੰਕਜ ਕੁਮਾਰ, ਅਧਿਆਪਕ ਵਿਸ਼ੂ, ਅਧਿਆਪਕ ਸੁਖਵਿੰਦਰ ਸਿੰਘ, ਐਸੋਸੀਏਟ ਟੀਚਰ ਪਰਮਜੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਸਮਾਜ ਸੇਵੀ ਤਰਸੇਮ ਸਿੰਘ, ਸਿੱਖਿਆ ਮਾਹਿਰ ਨੱਛਤਰ ਸਿੰਘ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ ਆਦਿ ਹਾਜ਼ਰ ਸਨ।