ਸਾਉਣੀ ਦੀਆਂ ਫਸਲਾਂ ਦੇ ਵਧਾਏ ਭਾਅ ਕਿਸਾਨਾਂ ਲਈ ਰਾਹਤ
ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ
Publish Date: Thu, 14 May 2026 07:42 PM (IST)
Updated Date: Fri, 15 May 2026 04:15 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਨੂੰ ਭਾਜਪਾ ਦੇ ਜਨਰਲ ਸਕੱਤਰ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਕਿਸਾਨ ਹਿਤਾਂ ਲਈ ਇਕ ਮਹੱਤਵਪੂਰਨ ਅਤੇ ਸ਼ਲਾਘਾਯੋਗ ਫ਼ੈਸਲਾ ਕਰਾਰ ਦਿੰਦਿਆਂ ਇਸ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਖੇਤੀਬਾੜੀ ਨਾਲ ਜੁੜੀਆਂ ਵਧ ਰਹੀਆਂ ਲਾਗਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਇਹ ਼ੈਫ਼ੈਸਲਾ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਦੇਣ ਵਾਲਾ ਸਾਬਤ ਹੋਵੇਗਾ ਅਤੇ ਸਾਉਣੀ ਸੀਜ਼ਨ ਦੌਰਾਨ ਵੱਖ ਵੱਖ ਫਸਲਾਂ ਦੀ ਬਿਜਾਈ ਲਈ ਉਤਸ਼ਾਹ ਵਧਾਏਗਾ। ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਤੇ ਕਿਸਾਨੀ ਨੂੰ ਮਜ਼ਬੂਤ ਬਣਾਉਣ ਲਈ ਫਸਲਾਂ ਦੇ ਲਾਭਕਾਰੀ ਭਾਅ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਮੁੱਖ ਫ਼ਸਲਾਂ ਦੇ ਭਾਅ ਵਿੱਚ ਕੀਤਾ ਗਿਆ ਵਾਧਾ ਇਹ ਦਰਸਾਉਂਦਾ ਹੈ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਖੇਤੀ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲੇਗਾ ਜਿਸ ਨਾਲ ਖੇਤੀ ਸੈਕਟਰ ਵਿਚ ਆਰਥਿਕ ਸਥਿਰਤਾ ਆਵੇਗੀ। ਉਨ੍ਹਾਂ ਕਿਹਾ ਕਿ ਖ਼ਾਦ ਬੀਜ ਡੀਜ਼ਲ ਅਤੇ ਹੋਰ ਖੇਤੀਬਾੜੀ ਸਾਧਨਾਂ ਦੀ ਵਧ ਰਹੀ ਲਾਗਤ ਕਾਰਨ ਕਿਸਾਨ ਲੰਮੇ ਸਮੇਂ ਤੋਂ ਫ਼ਸਲਾਂ ਦੇ ਭਾਅ ਵਿਚ ਵਾਧੇ ਦੀ ਉਮੀਦ ਕਰ ਰਹੇ ਸਨ ਅਤੇ ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇਸ ਉਮੀਦ ਨੂੰ ਪੂਰਾ ਕੀਤਾ ਹੈ। ਐੱਸਪੀ ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਖੇਤੀਬਾੜੀ ਨੂੰ ਲਾਭਕਾਰੀ ਧੰਦਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਂਦਿਆਂ ਫ਼ਸਲੀ ਵਿਭਿੰਨਤਾ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਰਵਾਇਤੀ ਫਸਲ ਚੱਕਰ ਤੋਂ ਇਲਾਵਾ ਹੋਰ ਲਾਭਕਾਰੀ ਵਿਕਲਪਾਂ ਨੂੰ ਵੀ ਅਪਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਦੇ ਵਧੇ ਭਾਅ ਨਾ ਸਿਰਫ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਗੇ ਸਗੋਂ ਪੰਜਾਬ ਦੀ ਖੇਤੀ ਅਰਥਵਿਵਸਥਾ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰਨਗੇ। ਐੱਸਪੀ ਮੁਖ਼ਤਿਆਰ ਸਿੰਘ ਸੰਧੂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੇ ਹਿੱਤ ਵਿਚ ਇਕ ਸਕਾਰਾਤਮਕ ਸੰਦੇਸ਼ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਲੋਕਹਿਤੈਸ਼ੀ ਫ਼ੈਸਲੇ ਖੇਤੀਬਾੜੀ ਵਰਗ ਲਈ ਲਾਭਦਾਇਕ ਸਾਬਤ ਹੋਣਗੇ।