ਟ੍ਰੈਫਿਕ ਨਿਯਮਾਂ ਤੇ ਸੜਕ ਸੁਰੱਖਿਆ ਸਬੰਧੀ ਦਿੱਤੀ ਜਾਣਕਾਰੀ
ਆਰਕੇਐੱਸ ਸੀਨੀਅਰ ਸੈਕੰਡਰੀਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਕੇਵਲ ਸਿੰਘ।
Publish Date: Mon, 11 May 2026 03:38 PM (IST)
Updated Date: Tue, 12 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਮੋਗਾ ਦੇ ਟ੍ਰੈਫਿਕ ਇੰਚਾਰਜ ਕੇਵਲ ਸਿੰਘ ਭੇਖਾ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜੀਵਨ ਅਨਮੋਲ ਹੈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੇਟ ਪਹਿਨਣ ਅਤੇ ਸੁਰੱਖਿਅਤ ਡਰਾਈਵਿੰਗ ਬਾਰੇ ਜਾਗਰੂਕ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਵਾਹਨ ਚਲਾਉਣ ਸਮੇਂ ਡਰਾਈਵਿੰਗ ਲਾਈਸੈਂਸ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ 16 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਨੂੰ ਵਾਹਨ ਨਾ ਚਲਾਉਣ ਅਤੇ 50 ਸੀਸੀ ਤੋਂ ਵੱਧ ਸਮਰੱਥਾ ਵਾਲੇ ਵਾਹਨਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਦੋ ਪਹੀਆ ਵਾਹਨ ’ਤੇ ਤਿੰਨ ਤੋਂ ਚਾਰ ਇਨਸਾਨ ਬੈਠਣਾ ਟ੍ਰੈਫਿਕ ਨਿਯਮਾਂ ਦੇ ਵਿਰੁੱਧ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਸਮਾਜ ਵਿਚ ਵੀ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ । ਅੰਤ ਵਿਚ ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਨੇ ਮੁੱਖ ਅਧਿਕਾਰੀ ਦਾ ਧੰਨਵਾਦ ਕੀਤਾ ਅਤੇ ਯਕੀਨੀ ਬਣਾਇਆ ਕਿ ਵਿਦਿਆਰਥੀ ਦਿੱਤੀ ਗਈ ਜਾਣਕਾਰੀ ਦੀ ਪਾਲਣਾ ਕਰਨਗੇ। ਇਸ ਮੌਕੇ ਵਿਦਿਆਰਥੀਆਂ ਨੇ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੰਕਲਪ ਲਿਆ।