ਵਾਤਾਵਰਣ ਦੀ ਸੰਭਾਲ ਲਈ ਨਿਭਾਓ ਬਰਾਬਰ ਜ਼ਿੰਮੇਵਾਰੀ : ਸੇਖੋਂ
ਵਾਤਾਵਰਣ ਦੀ ਸੰਭਾਲ ਲਈ ਸਾਰੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਨਿਭਾਉਣ ਬਰਾਬਰ ਜਿੰਮੇਵਾਰੀ ਸੇਖੋਂ
Publish Date: Wed, 19 Nov 2025 05:22 PM (IST)
Updated Date: Wed, 19 Nov 2025 05:25 PM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਵਾਤਾਵਰਣ ਅਤੇ ਸਿਹਤ ਦੇ ਖੇਤਰ ਵਿੱਚ ਵੱਡਮੁੱਲੀਆਂ ਸੇਵਾਵਾਂ ਨਿਭਾਅ ਰਹੀ ਜਥੇਬੰਦੀ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਵਾਤਾਵਰਣ ਅਤੇ ਸਿਹਤ ਸਬੰਧੀ ਸੈਮੀਨਾਰ ਕਰਵਾਇਆ ਗਿਆ। ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਪੋ੍. ਅਬਜੀਤ ਸਿੰਘ ਡੋਡ ਨੇ ਦੱਸਿਆ ਕਿ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪੈ੍ੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਬਤੌਰ ਮੁੱਖ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਾਤਾਵਰਣ, ਸਿਹਤ, ਸਿੱਖਿਆ, ਵਰਤਮਾਨ ਸਰੋਕਾਰ, ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਸਬੰਧੀ ਗੰਭੀਰ ਵਿਚਾਰ ਚਰਚਾ ਕੀਤੀ। ਉਨ੍ਹਾਂ ਜਲ ਪ੍ਰਦੂਸ਼ਣ, ਪਲੀਤ ਵਾਤਾਵਰਣ, ਗੰਧਲੀ ਆਬੋ ਹਵਾ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਸੁਚੇਤ ਕਰਵਾਉਂਦਿਆਂ ਆਖਿਆ ਕਿ ਜੇਕਰ ਹਾਲੇ ਵੀ ਨਾ ਸੰਭਲੇ ਤਾਂ ਆਉਣ ਵਾਲੀ ਨਵੀਂ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਨਹੀਂ। ਸੁਸਾਇਟੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਦੀਆਂ ਹਦਾਇਤਾਂ ਅਤੇ ਕੋਟਕਪੂਰਾ ਗਰੁੱਪ ਆਫ ਫੈਮਿਲੀਜ਼ ਬਰੈਂਪਟਨ ਕੈਨੇਡਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਮੁਤਾਬਿਕ ਪੋ੍ਗਰਾਮ ਦੇ ਅਖੀਰ ਵਿੱਚ ਮੁੱਖ ਮਹਿਮਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਉਸ ਦੇ ਸਾਥੀ ਵਰਿੰਦਰਪਾਲ ਸਿੰਘ ਅਰਨੇਜਾ ਵੱਲੋਂ ਜਾਗਰੂਕਤਾ ਵਾਲੀਆਂ ਕਾਪੀਆਂ ਵੰਡੀਆਂ ਗਈਆਂ। ਅਖੀਰ ਵਿੱਚ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਨਜੀਤਪਾਲ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੈਨੇਜਿੰਗ ਡਾਇਰੈਕਟਰ ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐੱਸਪੀ ਮੌਂਗਾ, ਸੈਕਟਰੀ ਸੁਮਿਤ ਸੁਖੀਜਾ, ਪੋ੍. ਗੁਰਜੰਟ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਹਰਵਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ ਵੀ ਹਾਜ਼ਰ ਸਨ।