ਹਾਕਵਾਲਾ ਸਕੂਲ ’ਚ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕਵਾਲਾ ’ਚ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ
Publish Date: Fri, 03 Apr 2026 05:11 PM (IST)
Updated Date: Fri, 03 Apr 2026 05:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਨੂੰ ਦੋ ਇੰਟਰਐਕਟਿਵ ਫ਼ਲੈਟ ਪੈਨਲ ਭੇਜੇ ਗਏ। ਜਿੰਨ੍ਹਾਂ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਅਤੇ ਐਸਐਮਸੀ ਕਮੇਟੀ ਚੇਅਰਮੈਨ ਸੋਹਣ ਸਿੰਘ, ਸਮੂਹ ਐਸਐਮਸੀ ਕਮੇਟੀ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਰੇਨੂ ਬਾਲਾ ਨੇ ਸਿੱਖਿਆ ਕ੍ਰਾਂਤੀ ਤਹਿਤ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਆਧੁਨਿਕ ਸਿੱਖਿਆ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਚੁੱਕਾ ਹੈ। ਇਹ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਦਿਲਚਸਪ, ਪ੍ਰਭਾਵਸ਼ਾਲੀ ਅਤੇ ਆਸਾਨ ਬਣਾਉਂਦਾ ਹੈ ਕਿਉਂਕਿ ਇਸ ਰਾਹੀਂ ਵੀਡੀਓ, ਐਨੀਮੇਸ਼ਨ ਅਤੇ ਚਿੱਤਰਾਂ ਦੀ ਮਦਦ ਨਾਲ ਪਾਠ ਪੜ੍ਹਾਏ ਜਾਂਦੇ ਹਨ, ਜਿਸ ਨਾਲ ਵਿਦਿਆਰਥੀਆਂ ਦੀ ਰੂਚੀ ਵੀ ਵਧਦੀ ਹੈ ਅਤੇ ਉਹ ਵਿਸ਼ੇ ਨੂੰ ਅਸਾਨੀ ਨਾਲ ਸਮਝ ਲੈਂਦੇ ਹਨ। ਇਸ ਮੌਕੇ ਸਕੂਲ ਮੁਖੀ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਸਕੂਲ ਦੇ ਇਸ ਸਾਲ ਨਾਨ-ਬੋਰਡ ਜਮਾਤਾਂ ਦੇ ਨਤੀਜੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ਼ ਦਾ ਸਮੂਹ ਸਟਾਫ਼ ਮੌਜੂਦ ਸੀ।