ਸ਼ਿਵਾਲਿਕ ਕਿਡਜ਼ ਸਕੂਲ ਜੈਤੋ ’ਚ ਅੰਗਰੇਜ਼ੀ ਭਾਸ਼ਾ ਦਿਵਸ ਮਨਾਇਆ
ਸ਼ਿਵਾਲਿਕ ਕਿਡਜ਼ ਸਕੂਲ ਜੈਤੋ ’ਚ ਅੰਤਰਰਾਸ਼ਟਰੀ ਅੰਗਰੇਜ਼ੀ ਭਾਸ਼ਾ ਦਿਵਸ ਮਨਾਇਆ
Publish Date: Sat, 25 Apr 2026 04:45 PM (IST)
Updated Date: Sun, 26 Apr 2026 04:05 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਿਚ ਅੰਤਰਰਾਸ਼ਟਰੀ ਅੰਗਰੇਜ਼ੀ ਭਾਸ਼ਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਅੰਗਰੇਜ਼ੀ ਸਾਹਿਤ ਦੇ ਮਹਾਨ ਲੇਖਕ ਵਿਲੀਅਮ ਸ਼ੈਕਸਪੀਅਰ ਦੇ ਜਨਮ ਅਤੇ ਮੌਤ ਦੀ ਵਰ੍ਹੇਗੰਢ ਦੇ ਰੂਪ ਵਿਚ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ’ਤੇ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਜੀਵਨ ਦੇ ਸੱਤ ਪੜਾਅ’ ਉੱਤੇ ਆਧਾਰਿਤ ਨਾਟਕ ਪੇਸ਼ ਕੀਤਾ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਸਰਾਹਿਆ ਗਿਆ। ਇਸ ਮੌਕੇ ਪੰਜਵੀਂ ਜਮਾਤ ਦੀ ਵਿਦਿਆਰਥਣ ਪੀਹੁ ਨੇ ਸੁੰਦਰ ਅੰਗਰੇਜ਼ੀ ਗੀਤ ਗਾਇਆ, ਜਿਸ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਇਹ ਪ੍ਰੋਗਰਾਮ ਅੰਗਰੇਜ਼ੀ ਅਧਿਆਪਿਕਾ ਮਿਸ ਨਵਜੋਤ ਬਾਂਸਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਬਾਰੇ ਪ੍ਰੇਰਣਾਦਾਇਕ ਭਾਸ਼ਣ ਵੀ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਿਵਸ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਂਦੇ ਹੋਏ ਇਸ ਦੀ ਅਜੋਕੇ ਸਮੇਂ ਵਿਚ ਮਹੱਤਤਾ ਬਾਰੇ ਦੱਸਿਆ। ਹੋਰ ਜਮਾਤਾਂ ਦੇ ਵਿਦਿਆਰਥੀਆਂ ਨੇ ਵੀ ਪੜ੍ਹਨ ਅਤੇ ਲਿਖਣ ਦੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਅੰਗਰੇਜ਼ੀ ਭਾਸ਼ਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਭਵਿੱਖ ਵਿਚ ਵੀ ਇਹੋ ਜਿਹੇ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨ੍ਹੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਨੇ ਪ੍ਰੋਗਰਾਮ ਦੀ ਭਰਪੂਰ ਪ੍ਰਸ਼ੰਸਾ ਕੀਤੀ।