ਮਿਲੇਨੀਅਮ ਸਕੂਲ ਨੇ ਖੇਤੀਬਾੜੀ ਸਬੰਧੀ ਗਤੀਵਿਧੀ ਕਰਵਾਈ
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ
Publish Date: Sat, 25 Apr 2026 05:03 PM (IST)
Updated Date: Sun, 26 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮੋਗਾ-ਕੋਟਕਪੂਰਾ ਜੀ.ਟੀ. ਰੋਡ ਤੇ ਪਿੰਡ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਅਕਾਦਮਿਕ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਇਸ ਮੌਕੇ ਤੇ ਕਿਹਾ ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪ੍ਰੈਕਟੀਕਲ ਤਜਰਬੇ ਰਾਹੀਂ ਖੇਤੀਬਾੜੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਖੁਦ ਮਿੱਟੀ ਵਿੱਚ ਬੀਜ ਬੀਜੇ, ਪੌਦਿਆਂ ਦੀ ਸੰਭਾਲ ਕੀਤੀ ਅਤੇ ਖੇਤੀਬਾੜੀ ਦੇ ਮੁੱਢਲੇ ਸਿਧਾਂਤਾਂ ਬਾਰੇ ਸਿੱਖਿਆ ਪ੍ਰਾਪਤ ਕੀਤੀ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪ੍ਰਾਕ੍ਰਿਤਿਕ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਪ੍ਰਤੀ ਜਿੰਮੇਵਾਰੀ ਬਾਰੇ ਵੀ ਜਾਗਰੂਕ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਪ੍ਰੈਕਟੀਕਲ ਗਿਆਨ, ਸਹਿਯੋਗ ਅਤੇ ਪ੍ਰਕਿਰਤੀ ਨਾਲ ਜੁੜਾਅ ਵਧਦਾ ਹੈ। ਬੱਚਿਆਂ ਨੇ ਇਸ ਗਤੀਵਿਧੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਇਸਨੂੰ ਇੱਕ ਯਾਦਗਾਰ ਅਨੁਭਵ ਦੱਸਿਆ। ਸਕੂਲ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਿੱਖਿਆਤਮਕ ਅਤੇ ਪ੍ਰਯੋਗਾਤਮਕ ਗਤੀਵਿਧੀਆਂ ਜਾਰੀ ਰੱਖਣ ਦਾ ਵਿਸ਼ਵਾਸ ਜਤਾਇਆ ਗਿਆ।